ਨਿਊਜ਼ ਡੈਸਕ: ਭਾਰਤ ਸਰਕਾਰ ਨੇ ਕੈਨੇਡਾ ‘ਚ ਪੜ੍ਹਾਈ ਕਰ ਰਹੇ ਭਾਰਤੀ ਵਿਦਿਆਰਥੀਆਂ ਨੂੰ ਸਾਵਧਾਨ ਕੀਤਾ ਹੈ ਕਿ ਉਹ ਨਫ਼ਰਤੀ ਅਪਰਾਧਾਂ ਤੋਂ ਬਚ ਕੇ ਰਹਿਣ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਭਾਰਤ ਵਿਰੋਧੀ ਗਤੀਵਿਧੀਆਂ ਤੋਂ ਸੁਚੇਤ ਰਹਿਣ ਲਈ ਕਿਹਾ ਗਿਆ ਹੈ। ਭਾਰਤ ਨੇ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਕਿ ਕੈਨੇਡਾ ਵਿੱਚ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ।
ਸਰਕਾਰ ਨੇ ਕਿਹਾ ਹੈ ਕਿ ਵਿਦੇਸ਼ ਮੰਤਰਾਲੇ ਵਲੋਂ ਕੈਨੇਡਾ ‘ਚ ਨਫ਼ਰਤੀ ਅਪਰਾਧ ਦੇ ਮਾਮਲਿਆਂ ਅਤੇ ਭਾਰਤ ਵਿਰੋਧੀ ਗਤੀਵਿਧੀਆਂ ‘ਤੇ ਕੈਨੇਡੀਅਨ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਹੈ। ਕੈਨੇਡੀਅਨ ਅਧਿਕਾਰੀਆਂ ਨੂੰ ਇਨ੍ਹਾਂ ਅਪਰਾਧਾਂ ਦੀ ਜਾਂਚ ਕਰਨ ਅਤੇ ਬਣਦੀ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਹੈ।
Advisory for Indian Nationals and Students from India in Canadahttps://t.co/dOrqyY7FgN pic.twitter.com/M0TDfTgvrG
— Arindam Bagchi (@MEAIndia) September 23, 2022
ਸਰਕਾਰ ਨੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਓਟਾਵਾ ਜਾਂ ਟੋਰਾਂਟੋ ਅਤੇ ਵੈਨਕੂਵਰ ਵਿੱਚ ਭਾਰਤੀ ਮਿਸ਼ਨ ਵਿੱਚ ਰਜਿਸਟਰ ਕਰਨ ਦੀ ਵੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਵਿਦਿਆਰਥੀ MADAD ਪੋਰਟਲ madad.gov.in ‘ਤੇ ਜਾ ਕੇ ਵੀ ਰਜਿਸਟਰ ਕਰ ਸਕਦੇ ਹਨ। ਵਿਦੇਸ਼ੀ ਮੰਤਰਾਲੇ ਦੇ ਬਿਆਨ ਮੁਤਾਬਕ, “ਇਸ ਨਾਲ ਹਾਈ ਕਮਿਸ਼ਨ ਅਤੇ ਕੌਂਸਲੇਟ ਜਨਰਲ ਨੂੰ ਕਿਸੇ ਵੀ ਐਮਰਜੈਂਸੀ ਜਾਂ ਲੋੜ ਦੀ ਸਥਿਤੀ ਵਿੱਚ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਨਾਲ ਬਿਹਤਰ ਸੰਪਰਕ ਕਰਨ ਵਿੱਚ ਮਦਦ ਮਿਲੇਗੀ।”
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.