ਵਿਧਾਨ ਸਭਾ ਦੇ ਸਪੀਕਰ ਵੱਲੋਂ ਸਮਾਜਵਾਦੀ ਪਾਰਟੀ ਦੇ ਬਾਨੀ ਤੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

Global Team
1 Min Read

ਚੰਡੀਗੜ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਮਾਜਵਾਦੀ ਪਾਰਟੀ ਦੇ ਬਾਨੀ ਅਤੇ ਉੱਤਰਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨਾਂ ਦਾ ਅੱਜ ਸਵੇਰੇ ਦਿੱਲੀ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਹੈ।

ਸੰਧਵਾਂ ਨੇ ਕਿਹਾ ਕਿ ਮੁਲਾਇਮ ਸਿੰਘ ਯਾਦਵ ਜ਼ਮੀਨ ਨਾਲ ਜੁੜੇ ਹੋਏ ਆਗੂ ਸਨ ਜਿਨਾਂ ਨੇ ਸਮਾਜਵਾਦੀ ਵਿਚਾਰਧਾਰਾ ਨੂੰ ਅੱਗੇ ਤੋਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਈ। ਉਨਾਂ ਕਿਹਾ ਕਿ ਯਾਦਵ ਨੇ ਦੱਬੇ-ਕੁਚਲੇ ਲੋਕਾਂ ਦੇ ਹੱਕਾਂ-ਹਿੱਤਾਂ ਦੀ ਰਾਖੀ ਲਈ ਆਪਣਾ ਸਮੁੱਚਾ ਜੀਵਨ ਲਾਇਆ ਅਤੇ ਭਰਤ ਦੀ ਰਾਜਨੀਤੀ ’ਤੇ ਇੱਕ ਵੱਖਰੀ ਛਾਪ ਛੱਡੀ।

ਸੰਧਵਾਂ ਨੇ ਯਾਦਵ ਪਰਿਵਾਰ ਦੇ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਵਿਛੜੀ ਰੂਹ ਦੀ ਆਤਮ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

Share This Article
Leave a Comment