ਟੋਰਾਂਟੋ : ਪੂਰਬੀ ਟੋਰਾਂਟੋ ਵਿਚ ਬੀਤੇ ਦਿਨੀਂ ਵਾਪਰੇ ਹਾਦਸੇ ਤੋਂ ਬਾਅਦ ਹੋਈ ਝੜਪ ਵਿੱਚ ਦੋ ਪੁਲਿਸ ਵਾਲੇ ਜ਼ਖ਼ਮੀ ਹੋ ਗਏ। ਇਸ ਮੌਕੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਹਾਦਸਾ ਡੈਨਫੋਰਥ ਐਵਨਿਊ ਤੇ ਜੋਨਜ਼ ਐਵਨਿਊ ਵਿਖੇ ਵਾਪਰਿਆ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦਾ ਜਾਇਜਾ ਲਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗੱਡੀ ਡੈਨਫੋਰਥ ਤੋਂ ਪੱਛਮ ਵੱਲ ਜਾ ਰਹੀ ਸੀ ਤਾਂ ਜਦ ਉਹ ਲਾਈਨ ਪਾਰ ਕਰਨ ਲੱਗੀ ਤਾਂ ਇਹ ਹਾਦਸਾ ਵਾਪਰਿਆ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਡਰਾਈਵਰ ਮੌਕੇ ਤੋਂ ਜੋਨਜ ਐਵੇਨਿਊ ਦੱਖਣ ਵੱਲ ਫ਼ਰਾਰ ਹੋ ਗਿਆ। ਚਸ਼ਮਦੀਦਾਂ ਵੱਲੋਂ ਪੁਲਿਸ ਨੂੰ ਦਿੱਤੀ ਗਈ ਜਾਣਕਾਰੀ ਦੇ ਆਧਾਰ ਤੇ ਪੁਲਿਸ ਨੇ ਤੁਰੰਤ ਹੀ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਪੁਲਿਸ ਨੇ ਜੋਨਜ ਐਵੇਨਿਉ ਤੋਂ ਥੋੜ੍ਹੀ ਅੱਗੇ ਜਾ ਕੇ ਫਰਾਰ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ।
ਇਸ ਦੌਰਾਨ ਭਗੌੜੇ ਵਿਅਕਤੀ ਦੀ ਪੁਲਿਸ ਅਧਿਕਾਰੀਆਂ ਨਾਲ ਬਹਿਸ ਹੋ ਗਈ ਜਿਸ ਵਿਚ ਦੋ ਪੁਲੀਸ ਅਧਿਕਾਰੀ ਜ਼ਖ਼ਮੀ ਹੋ ਗਏ ਲੰਬੀ ਜੱਦੋਜਹਿਦ ਤੋਂ ਬਾਅਦ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ।