ਰਿਆਦ: ਯੂਕਰੇਨ ਅਤੇ ਰੂਸ ਦਾ ਆਪਸੀ ਵਿਵਾਦ ਸੁਲਝਣ ਦਾ ਨਾਮ ਨਹੀਂ ਲੈ ਰਿਹਾ। ਆਏ ਦਿਨ ਦੋਵੇਂ ਦੇਸ਼ਾਂ ਵੱਲੋਂ ਕੀਤੇ ਜਾਂਦੇ ਹਮਲੇ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ। ਇਸ ਜੰਗ ਵਿੱਚ ਬਹੁਤ ਸਾਰੀਆਂ ਜਾਨਾਂ ਵੀ ਚਲੀਆਂ ਗਈਆਂ ਹਨ। ਜਿਸ ਦੇ ਚਲਦਿਆਂ ਹੁਣ ਸਾਊਦੀ ਅਰਬ ਦੇ ਕ੍ਰਾਉਨ ਪ੍ਰਿੰਸ ਵੱਲੋਂ ਯੂਕਰੇਨ ਦੇ ਹੱਕ ਵਿੱਚ ਵੱਡਾ ਐਲਾਨ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਿਕ ਸਾਊਦੀ ਅਰਬ ਯੂਕਰੇਨ ਨੂੰ 400 ਮਿਲੀਅਨ ਡਾਲਰ ਦੀ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰੇਗਾ।ਇਸ ਦੀ ਜਾਣਕਾਰੀ ਸਥਾਨਕ ਮੀਡੀਆ ਵੱਲੋਂ ਦਿੱਤੀ ਗਈ ਹੈ। ਦਰਅਸਲ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਵੱਲੋਂ ਸ਼ੁੱਕਰਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨਾਲ ਫੋਨ ਜਰੀਏ ਰਾਬਤਾ ਕੀਤਾ ਗਿਆ ਹੈ।