ਨਿਊਜ਼ ਡੈਸਕ: ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੂੰ ਉਨ੍ਹਾਂ ਦੇ 49ਵੇਂ ਜਨਮ ਦਿਨ ‘ਤੇ ਵਧਾਈਆਂ ਦਿੱਤੀਆਂ। ਪੀਐਮ ਮੋਦੀ ਨੇ ਇੱਕ ਟਵੀਟ ਵਿੱਚ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮਦਿਨ ਦੀਆਂ ਮੁਬਾਰਕਾਂ, ਉਨ੍ਹਾਂ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਦਾ ਅਸ਼ੀਰਵਾਦ ਮਿਲੇ।
Birthday wishes to Punjab CM Shri @BhagwantMann Ji. May he be blessed with a long and healthy life.
— Narendra Modi (@narendramodi) October 17, 2022
ਦੱਸ ਦਈਏ ਕਿ ਸੀਐਮ ਭਗਵੰਤ ਮਾਨ ਦਾ ਜਨਮ 17 ਅਕਤੂਬਰ 1973 ਨੂੰ ਹੋਇਆ ਸੀ। ਉਹ 48 ਸਾਲ ਦੀ ਉਮਰ ਵਿੱਚ ਪੰਜਾਬ ਦੇ 17ਵੇਂ ਮੁੱਖ ਮੰਤਰੀ ਬਣੇ ਹਨ। ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਉਹ ਇੱਕ ਕਾਮੇਡੀਅਨ ਸਨ।
ਭਗਵੰਤ ਮਾਨ ਨੂੰ ਬਤੌਰ ਕਾਮੇਡੀਅਨ ਅਤੇ ਸਿਆਸਤਦਾਨ ਕਾਫ਼ੀ ਲੋਕ ਜਾਣਦੇ ਹਨ। ਉਹ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲਗਾਤਾਰ ਦੋ ਵਾਰ ਸੰਸਦ ਮੈਂਬਰ ਰਹੇ ਹਨ। 2022 ਦੀਆਂ ਆਮ ਵਿਧਾਨ ਸਭਾ ਚੋਣਾਂ ਦੌਰਾਨ ਉਹ ਧੂਰੀ ਹਲਕੇ ਤੋਂ ਵਿਧਾਇਕ ਬਣੇ ਹਨ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.