ਸੰਗਰੂਰ: ਸੰਗਰੂਰ ਤੋਂ ਸੁਨਾਮ ਰੋਡ ‘ਤੇ PRTC ਦੀ ਇਕ ਬੱਸ ਪਲਟ ਗਈ। ਇਸ ਹਾਦਸੇ ਵਿਚ 8 ਲੋਕ ਜ਼ਖਮੀ ਹੋ ਗਏ ਹਨ। ਇਹ ਹਾਦਸਾ ਕਰੀਬ ਸਵੇਰੇ 6:30 ਵਜੇ ਵਾਪਰਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਕਈ ਸਵਾਰੀਆਂ ਦੇ ਸੱਟਾਂ ਲੱਗੀਆਂ ਹਨ। 8 ਸਵਾਰੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਬ੍ਰੇਕ ਫੇਲ ਹੋਣ ਕਾਰਨ ਬੱਸ ਝਾੜੀਆਂ ਵਿਚ ਜਾ ਟਕਰਾਈ। ਡਰਾਈਵਰ ਨੇ ਇਹ ਵੀ ਦੱਸਿਆ ਕਿ ਉਸ ਵੱਲੋਂ ਪਹਿਲਾਂ ਹੀ ਵਿਭਾਗ ਨੂੰ ਸੂਚਿਤ ਕਰ ਦਿੱਤਾ ਗਿਆ ਸੀ ਕਿ ਬੱਸ ਦੀ ਬ੍ਰੇਕ ਕੰਮ ਨਹੀਂ ਕਰ ਰਹੀ ਹੈ। ਇਸ ਦੇ ਬਾਵਜੂਦ ਉਸ ਨੂੰ ਰੂਟ ‘ਤੇ ਭੇਜ ਦਿੱਤਾ ਗਿਆ।
ਬੱਸ ਡਰਾਈਵਰ ਦਾ ਕਹਿਣਾ ਹੈ ਕਿ ਬੱਸ ਦੀ ਕਮਾਨੀ ਦਾ ਪਟਾ ਟੁੱਟਣ ਕਾਰਨ ਸੰਤੁਲਨ ਵਿਗੜਿਆ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।