ਸਰਹਿੰਦ : ਪੰਜਾਬ ਵਿੱਚ ਆਵਾਰਾ ਪਸ਼ੂਆਂ ਦਾ ਆਤੰਕ ਲਗਾਤਾਰ ਵਧਦਾ ਜਾ ਰਿਹਾ ਹੈ । ਤਾਜ਼ਾ ਮਾਮਲਾ ਸਰਹਿੰਦ ਤੋਂ ਸਾਹਮਣੇ ਆਇਆ ਜਿਥੇ ਅੰਮ੍ਰਿਤਸਰ ਦਿੱਲੀ ਨੈਸ਼ਨਲ ਹਾਈਵੇ ‘ਤੇ ਆਵਾਰਾ ਪਸ਼ੂਆਂ ਕਰਕੇ ਵੱਡੀ ਦੁਰਘਟਨਾ ਹੋਈ ਹੈ । ਦਰਅਸਲ ਇੱਥੇ ਅਵਾਰਾ ਪਸ਼ੂ ਅਚਾਨਕ ਹੀ ਅੰਮ੍ਰਿਤਸਰ ਦਿੱਲੀ ਨੈਸ਼ਨਲ ਹਾਈਵੇ ‘ਤੇ ਆ ਗਏ ਜਿਸ ਕਾਰਨ ਦੋ ਗੱਡੀਆਂ ਆਪਸ ਵਿਚ ਟਕਰਾ ਗਈਆਂ ਇਸ ਹਾਦਸੇ ਵਿੱਚ ਦੋ ਬੱਚਿਆਂ ਦੀ ਮੌਤ ਹੋ ਗਈ ਅਤੇ ਅੱਠ ਦੇ ਕਰੀਬ ਜ਼ਖ਼ਮੀ ਦੱਸੇ ਜਾ ਰਹੇ ਹਨ ।
ਜ਼ਖ਼ਮੀ ਹੋਣ ਵਾਲੇ ਉੱਤਰ ਪ੍ਰਦੇਸ ਸਹਾਰਨ ਦੇ ਵਸਨੀਕ ਦੱਸੇ ਜਾ ਰਹੇ ਹਨ। ਪਰਿਵਾਰ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਆਪਣੇ ਘਰ ਵਾਪਿਸ ਜਾ ਰਿਹਾ ਸੀ ਜਿਸ ਦੌਰਾਨ ਇਹ ਹਾਦਸਾ ਵਾਪਰ ਗਿਆ।ਮ੍ਰਿਤਕ ਬੱਚਿਆਂ ਦੀ ਪਹਿਚਾਣ ਗੀਤਿਕਾ ਅਤੇ ਭਵਨ ਦੀ ਵਜੋਂ ਹੋਈ ਹੈ । ਇਸ ਦੌਰਾਨ ਜ਼ਖ਼ਮੀਆਂ ਨੂੰ ਚੰਡੀਗੜ੍ਹ ਵਿਖੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।