ਚੰਡੀਗੜ੍ਹ : ਜਦੋਂ ਪੰਜਾਬ ਦੀ ਸੱਤਾ ਦੀ ਗੱਲ ਚੱਲਦੀ ਹੈ ਤਾਂ ਵਿਵਾਦ ਦਾ ਨਾਮ ਅਕਸਰ ਹੀ ਨਾਲ ਜੁੜਦਾ ਦਿਖਾਈ ਦਿੰਦਾ ਹੈ । ਤਾਜ਼ਾ ਮਾਮਲਾ ਸਿਆਸਤਦਾਨ ਰਾਣਾ ਗੁਰਜੀਤ ਸਿੰਘ ਨਾਲ ਜੁੜਿਆ ਹੋਇਆ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਉਨ੍ਹਾਂ ਦੀਆਂ ਮੁਸ਼ਕਿਲਾਂ ਵੱਧਦੀਆਂ ਦਿਖਾਈ ਦੇ ਰਹੀਆਂ ਹਨ । ਦਰਅਸਲ ਰਾਣਾ ਗੁਰਜੀਤ ਸਿੰਘ ਤੇ ਗ਼ਲਤ ਜਾਣਕਾਰੀ ਮੁਹੱਈਆ ਕਰਵਾਉਣ ਦੇ ਦੋਸ਼ ਹਨ ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਪੱਚੀ ਹਜ਼ਾਰ ਰੁਪਏ ਜੁਰਮਾਨਾ ਲਗਾ ਦਿੱਤਾ ਹੈ।
ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਕੀਲ ਨੇ ਦੱਸਿਆ ਕਿ ਰਾਣਾ ਗੁਰਜੀਤ ਸਿੰਘ ਵੱਲੋਂ ਜਦੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਸੀ ਤਾਂ ਉਸ ਵਿਚ ਗਲਤ ਜਾਣਕਾਰੀ ਮੁਹੱਈਆ ਕਰਵਾਈ ਗਈ ਸੀ ਅਤੇ ਉਸ ਵੱਲੋਂ ਕੁਝ ਤੱਥ ਛੁਪਾ ਕੇ ਰੱਖੇ ਗਏ ਸਨ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਹਾਈ ਕੋਰਟ ਵਿਚ ਪਟੀਸ਼ਨ ਪਾਈ ਗਈ ਸੀ। ਉਨ੍ਹਾਂ ਦੱਸਿਆ ਕਿ ਰਾਣਾ ਗੁਰਜੀਤ ਸਿੰਘ ਉੱਪਰ ਚੱਲਦੇ ਕੇਸਾਂ ਦਾ ਜ਼ਿਕਰ ਨਾਮਜ਼ਦਗੀ ਪੱਤਰ ਚ ਨਹੀਂ ਕੀਤਾ ਗਿਆ ਸੀ। ਵਕੀਲ ਨੇ ਦੱਸਿਆ ਕਿ ਹਾਈ ਕੋਰਟ ਦੇ ਵੱਲੋਂ ਰਾਣਾ ਗੁਰਜੀਤ ਸਿੰਘ ਨੂੰ ਪੰਜ ਵਾਰ ਸੰਮਨ ਜਾਰੀ ਕੀਤੇ ਗਏ ਸੀ ਪਹਿਲਾਂ ਰਾਣਾ ਗੁਰਜੀਤ ਸਿੰਘ ਵੱਲੋਂ ਸੰਮਨ ਲੈਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ । ਪਰ ਜਦੋਂ ਹਾਈ ਕੋਰਟ ਨੇ ਸਖ਼ਤ ਐਕਸ਼ਨ ਲਿਆ ਤਾਂ ਰਾਣਾ ਗੁਰਜੀਤ ਸਿੰਘ ਪੇਸ਼ ਹੋਏ। ਜਿਸ ਕੇਸ ਚ ਹੁਣ ਰਾਣਾ ਗੁਰਜੀਤ ਸਿੰਘ ਨੂੰ ਪੱਚੀ ਹਜਾਰ ਰੁਪਏ ਦਾ ਜੁਰਮਾਨਾ ਹੋਇਆ ਹੈ। ਇਹ ਪੱਚੀ ਹਜਾਰ ਰੁਪਏ ਰਾਣਾ ਗੁਰਜੀਤ ਸਿੰਘ ਨੂੰ ਪੀਜੀਆਈ ਹਸਪਤਾਲ ਵਿੱਚ ਜਮ੍ਹਾਂ ਕਰਵਾਉਣੇ ਹੋਣਗੇ।