ਜੇਲ੍ਹਾਂ ਵਿੱਚ ਫੋਨ ਗੂੰਝਦੇ! ਮੁਲਜ਼ਮ ਨੂੰ ਫੋਨ ਮੁਹੱਈ‍ਆ ਕਰਵਾਉਣ ਦੇ ਦੋਸ਼ ਚ 3 ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ

Global Team
2 Min Read

ਗਾਜ਼ੀਆਬਾਦ : ਜੇਲ੍ਹ ਅੰਦਰ ਮੋਬਾਇਲ ਫੋਨ ਹੋਣ ਦੇ ਮਾਮਲੇ ਅਕਸਰ ਹੀ ਸਾਹਮਣੇ ਆਉਂਦੇ ਹਨ । ਤਾਜਾ ਮਾਮਲਾ ਗਾਜ਼ੀਆਬਾਦ ਦਾ ਹੈ ਜਿੱਥੇ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਵੱਲੋਂ ਬਲਾਤਕਾਰ ਦੇ ਇੱਕ ਮੁਲਜ਼ਮ ਨੂੰ ਮੋਬਾਈਲ ਫ਼ੋਨ ਪ੍ਰਦਾਨ ਕਰਨ ਲਈ ਦੋ ਮੁੱਖ ਕਾਂਸਟੇਬਲਾਂ ਅਤੇ ਇੱਕ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ। ਜਾਣਕਾਰੀ ਮੁਤਾਬਿਕ ਤਿੰਨਾਂ ਖ਼ਿਲਾਫ਼ ਵਿਭਾਗੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।ਐਸ.ਪੀ.(ਦਿਹਾਤੀ) ਨੇ ਦੱਸਿਆ ਕਿ ਮੁਲਜ਼ਮ ਵਿਸ਼ੂ ਤੋਮਰ ਨੂੰ 21 ਅਕਤੂਬਰ ਨੂੰ ਮੁਕੱਦਮੇ ਦੀ ਸੁਣਵਾਈ ਦੇ ਸਬੰਧ ਵਿੱਚ ਵਧੀਕ ਜ਼ਿਲ੍ਹਾ ਜੱਜ ਫਾਸਟ ਟਰੈਕ ਦੀ ਅਦਾਲਤ ਵਿੱਚ ਲਿਜਾਇਆ ਗਿਆ ਸੀ । ਜਾਣਕਾਰੀ ਮੁਤਾਬਿਕ ਇਸ ਦੌਰਾਨ ਉਹ ਪੁਲਿਸ ਵਾਲਿਆਂ ਦੀ ਮਦਦ ਨਾਲ ਆਪਣੇ ਦੋਸਤ ਨਾਲ ਇੰਸਟਾਗ੍ਰਾਮ ’ਤੇ ਵੀਡੀਓ ਕਾਲਿੰਗ  ਕਰਨ ਵਿੱਚ ਸਫ਼ਲ ਹੋ ਗਿਆ। 

ਜਾਣਕਾਰੀ ਮੁਤਾਬਿਕ ਚੈਟ ਦਾ ਵੀਡੀਓ ਪਿਛਲੇ ਹਫਤੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ ਅਤੇ ਇਸ ਦਾ ਨੋਟਿਸ ਲੈਂਦਿਆਂ ਇੱਕ ਜਾਂਚ ਕੀਤੀ ਗਈ ਸੀ ਜਿਸ ਤੋਂ ਬਾਅਦ ਦੋ ਮੁੱਖ ਕਾਂਸਟੇਬਲ  ਅਤੇ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਸ ਤੋਂ ਪੁਲੀਸ ਮੁਲਾਜ਼ਮਾਂ ਦੀ ਲਾਪ੍ਰਵਾਹੀ ਸਾਹਮਣੇ ਆਉਂਦੀ ਹੈ ਅਤੇ ਇਸ ਨਾਲ ਪੁਲੀਸ ਵਿਭਾਗ ਦਾ ਅਕਸ ਵੀ ਖ਼ਰਾਬ ਹੋਇਆ ਹੈ। ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਜਾਣਗੇ। ਐਸਪੀ ਦਿਹਾਤੀ ਨੇ ਦੱਸਿਆ ਕਿ ਇਨ੍ਹਾਂ ਖ਼ਿਲਾਫ਼ ਵਿਭਾਗੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।

 

Share This Article
Leave a Comment