ਅੱਜ ਦਾ ਹੁਕਮਨਾਮਾ – Today’s Hukamnama from Sri Darbar Sahib (November 2nd, 2022)

Global Team
4 Min Read

ਸੋਰਠਿ ਮਹਲਾ ੯॥

ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਿਧ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥

ਬੁੱਧਵਾਰ, ੧੭ਕੱਤਕ (ਸੰਮਤ ੫੫੪ ਨਾਨਕਸ਼ਾਹੀ)    (ਅੰਗ: ੬੩੨)

ਸੋਰਠਿ ਮਹਲਾ ੯॥

ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ । ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰ਼੍ਰ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ ।੧। ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ । ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੱੁਟ ਗਏ ਸਨ ।੨। ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ । ਨਾਨਕ ਆਖਦਾ ਹੈ (ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ । ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ ।3।4।

ਸੋਰਠਿ ਮਹਲਾ 9 ॥

ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥1॥ ਰਹਾਉ ॥ ਅਟਲ ਭਇਓ ਧ੍ਰ਼੍ਰਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਿਧ ਕੋ ਸੁਆਮੀ ਤੈ ਕਾਹੇ ਬਿਸਰਾਇਆ ॥1॥ ਜਬ ਹੀ ਸਰਨਿ ਗਹੀ ਕਿਰਪਾ ਨਿਿਧ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥2॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥3॥4॥

ਬੁੱਧਵਾਰ, 17 ਕੱਤਕ (ਸੰਮਤ 554 ਨਾਨਕਸ਼ਾਹੀ)    (ਅੰਗ: 632)

ਸੋਰਠਿ ਮਹਲਾ 9 ॥

ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ । ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰ਼੍ਰ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ É ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ ।1। ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ । ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੱੁਟ ਗਏ ਸਨ ।2। ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ । ਨਾਨਕ ਆਖਦਾ ਹੈó(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ । ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ ।3।4।

Share This Article
Leave a Comment