ਚੰਡੀਗੜ੍ਹ : ਇਸ ਵੇਲੇ ਦੀ ਵੱਡੀ ਖਬਰ ਪ੍ਰਸਿੱਧ ਸਿਆਸਤਦਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਜੀ ਨਾਲ ਸਬੰਧਤ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਜਗੀਰ ਕੌਰ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਮੁਤਾਬਿਕ ਬੀਬੀ ਜਗੀਰ ਕੌਰ ਨੂੰ ਅਕਾਲੀ ਦਲ ਵੱਲੋਂ ਪਾਰਟੀ ‘ਚੋਂ ਸਸਪੈਂਡ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਬੀਤੇ ਕੁਝ ਦਿਨ ਤੋਂ ਸ਼੍ਰੋਮਣੀ ਗੁ. ਪ੍ਰ. ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਬੀਬੀ ਜਗੀਰ ਕੌਰ ਵੱਲੋਂ ਬਾਗੀ ਤੇਵਰ ਦਿਖਾਏ ਜਾ ਰਹੇ ਹਨ। ਇਸੇ ਦਰਮਿਆਨ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਅਤੇ ਸੁਰਜੀਤ ਸਿੰਘ ਰੱਖੜਾ ਬੀਬੀ ਜਗੀਰ ਕੌਰ ਨੂੰ ਮਨਾਉਣ ਲਈ ਵੀ ਪਹੁੰਚੇ ਸਨ। ਇਸੇ ਦਰਮਿਆਨ ਹੁਣ ਇਹ ਕਾਰਵਾਈ ਹੋਈ ਹੈ।