ਦਿੱਲੀ ਸਰਕਾਰ ਵੱਲੋਂ ਬਿਜਲੀ ਦੇ ਦਿੱਤੀ ਜਾ ਰਹੀ ਸਬਸਿਡੀ, ਹੁਣ 15 ਨਵੰਬਰ ਤੱਕ ਕੀਤਾ ਜਾ ਸਕਦਾ ਹੈ ਅਪਲਾਈ

Global Team
2 Min Read

ਨਵੀਂ ਦਿੱਲੀ: ਰਾਜਧਾਨੀ ਦਿੱਲੀ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਜਾ ਰਹੀ ਹੈ। ਬਿਜਲੀ ਖਪਤਕਾਰਾਂ ਨੂੰ ਰਾਸ਼ਟਰੀ ਰਾਜਧਾਨੀ ਅੰਦਰ ਸਬਸਿਡੀ ਦਿੱਤੀ ਜਾ ਰਹੀ ਹੈ। ਜਿਸ ਦੇ ਲਈ ਲਗਭਗ 57 ਲੱਖ ਬਿਜਲੀ ਖਪਤਕਾਰਾਂ ਵਿੱਚੋਂ ਸਿਰਫ 60 ਫੀਸਦੀ ਤੋਂ ਵੱਧ ਨੇ ਅਕਤੂਬਰ ਦੇ ਅੰਤ ਤੱਕ ਬਿਜਲੀ ਸਬਸਿਡੀ ਲਈ ਅਪਲਾਈ ਕੀਤਾ ਸੀ। ਜਿਸ ਤੋਂ ਬਾਅਦ ਦਿੱਲੀ ਸਰਕਾਰ ਨੇ ਬਿਨੈ ਜਮ੍ਹਾ ਕਰਨ ਦੀ ਆਖਰੀ ਮਿਤੀ 15 ਨਵੰਬਰ ਤੱਕ ਵਧਾ ਦਿੱਤੀ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਦਿੱਲੀ ਸਰਕਾਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਜਿਹੜੇ ਖਪਤਕਾਰ 15 ਨਵੰਬਰ ਤੋਂ ਬਾਅਦ ਸਬਸਿਡੀ ਲਈ ਅਪਲਾਈ ਕਰਨਗੇ, ਉਨ੍ਹਾਂ ਨੂੰ ਅਕਤੂਬਰ ਮਹੀਨੇ ਦਾ ਬਿਜਲੀ ਬਿੱਲ ਅਦਾ ਕਰਨਾ ਹੋਵੇਗਾ। ਇਸੇ ਤਰ੍ਹਾਂ ਹੀ ਜੇਕਰ ਕੋਈ ਦਸੰਬਰ ਵਿਚ ਸਬਸਿਡੀ ਲਈ ਅਪਲਾਈ ਕਰਦਾ ਹੈ ਤਾਂ ਅਕਤੂਬਰ ਅਤੇ ਨਵੰਬਰ ਮਹੀਨੇ ਦੇ ਬਿਜਲੀ ਬਿੱਲਾਂ ਦਾ ਭੁਗਤਾਨ ਕਰਨਾ ਹੋਵੇਗਾ ਅਤੇ ਉਨ੍ਹਾਂ ਨੂੰ ਦਸੰਬਰ ਤੋਂ ਸਬਸਿਡੀ ਮਿਲੇਗੀ।

ਦੱਸ ਦੇਈਏ ਕਿ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਬਿਜਲੀ ‘ਤੇ ਸਬਸਿਡੀ ਲਈ ਆਨਲਾਈਨ ਅਤੇ ਆਫ਼ਲਾਈਨ ਅਰਜ਼ੀਆਂ ਦੇਣ ਦੀ ਆਖ਼ਰੀ ਤਰੀਕ ਪਹਿਲਾਂ 31 ਅਕਤੂਬਰ ਰੱਖੀ ਗਈ ਸੀ। ਉਸ ਮਿਤੀ ਤੱਕ ਤਕਰੀਬਨ 35 ਲੱਖ ਖਪਤਕਾਰਾਂ ਨੇ ਸਬਸਿਡੀ ਲਈ ਅਰਜ਼ੀਆਂ ਦਿੱਤੀਆਂ ਸਨ। ਜਿਸ ਤੋਂ ਬਾਅਦ ਇਸ ਵਿੱਚ ਵਾਧਾ ਕੀਤਾ ਗਿਆ ਹੈ

ਇਸ ਦੀ ਜਾਣਕਾਰੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਟਵੀਟ ਜਰੀਏ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ “ਦਿੱਲੀ ਵਿੱਚ ਮੁਫਤ ਬਿਜਲੀ ਯੋਜਨਾ ਲਈ ਰਜਿਸਟਰ (ਅਪਲਾਈ) ਕਰਨ ਦੀ ਆਖਰੀ ਮਿਤੀ 15 ਨਵੰਬਰ ਤੱਕ ਵਧਾ ਦਿੱਤੀ ਗਈ ਹੈ। ਦਿੱਲੀ ਦੇ ਜਿਹੜੇ ਲੋਕ 15 ਨਵੰਬਰ ਤੱਕ ਰਜਿਸਟਰ ਕਰਨਗੇ, ਉਨ੍ਹਾਂ ਨੂੰ ਮੁਫਤ ਬਿਜਲੀ ਯੋਜਨਾ ਦਾ ਲਾਭ ਮਿਲਦਾ ਰਹੇਗਾ। ਹੁਣ ਤੱਕ 35 ਲੱਖ ਪਰਿਵਾਰਾਂ ਨੇ ਇਸ ਲਈ ਰਜਿਸਟਰੇਸ਼ਨ ਕਰਵਾਈ ਹੈ।

Share This Article
Leave a Comment