ਨਿਊਜ਼ ਡੈਸਕ : ਦੇਸ਼ ਅੰਦਰ ਅਮਨ ਕਨੂੰਨ ਦੀ ਸਥਿਤੀ ਦਾ ਕੀ ਹਾਲ ਹੈ ਇਹ ਕਿਸੇ ਤੋਂ ਵੀ ਲੁਕਿਆ ਨਹੀਂ ਹੈ। ਆਏ ਦਿਨ ਕਿਸੇ ਨਾ ਕਿਸੇ ਪਾਸੇ ਲੁੱਟ ਖੋਹ ਦੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਹਨ।ਤਾਜਾ ਮਾਮਲਾ ਸੋਨੀਪਤ ਤੋੋਂ ਸਾਹਮਣੇ ਆਇਆ ਹੈ।ਜਾਣਕਾਰੀ ਮੁਤਾਬਿਕ ਇੱਥੇ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਗੰਨ ਪੁਆਇੰਟ *ਤੇ ਅਗਵਾਹ ਕੀਤਾ ਗਿਆ। ਇੱਥੇ ਹੀ ਬੱਸ ਨਹੀਂ ਮੁਲਜ਼ਮ ਵੀ ਪ੍ਰਾਪਰਟੀ ਡੀਲਰ ਦੱਸਿਆ ਜਾ ਰਿਹਾ ਹੈ।
ਮੀਡੀਆ ਰਿਪੋਰਟਾਂ ਮੁਤਾਬਿਕ ਮੁਲਜ਼ਮ ਵੱਲੋਂ ਪੀੜਤ ਨੂੰ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਉਪਰੰਤ ਪੀੜਤ ਨੂੰ ਮੁਲਜ਼ਮ ਨੇ ਗੱਡੀ *ਚੋਂ ਸੁੱਟ ਦਿੱਤਾ। ਇਸ ਦੀ ਸ਼ਿਕਾਇਤ ਪੀੜਤ ਵੱਲੋਂ ਪੁਲਿਸ ਨੂੰ ਦਰਜ ਕਰਵਾ ਦਿੱਤੀ ਹੈ। ਜਿਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੀੜਤ ਅਨੁਸਾਰ ਮਾਮਲਾ ਜ਼ਮੀਨੀ ਵਿਵਾਦ ਦਾ ਹੈ। ਮੁਲਜ਼ਮ ਵੱਲੋਂ ਉਸ ਨੂੰ ਜ਼ਮੀਨ ਨਾ ਛੱਡਣ ਕਰਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।