ਅੰਮ੍ਰਿਤਸਰ ਸਾਹਿਬ : ਸ਼੍ਰੋਮਣੀ ਗੁ. ਪ੍ਰ. ਕਮੇਟੀ ਦੀ ਚੋਣ ਦਾ ਵਿਵਾਦ ਇਸ ਵਾਰ ਭਖਿਆ ਹੋਇਆ ਹੈ। ਲਗਾਤਾਰ ਵਾਰ ਪਲਟਵਾਰ ਦੀ ਸਿਆਸਤ ਤੇਜ ਹੁੰਦੀ ਜਾ ਰਹੀ ਹੈ। ਇਸੇ ਦਰਮਿਆਨ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ‘ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੁਲਾਕਾਤ ਕਰਨ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਜਿੱਥੇ ਅਕਾਲੀ ਲੀਡਰਸ਼ਿਪ ਪਹੁੰਚੀ ਹੋਈ ਹੈ ਤਾਂ ਉੱਥੇ ਹੀ ਡਾ. ਦਲਜੀਤ ਸਿੰਘ ਚੀਮਾ ਵੱਲੋਂ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਗੰਭੀਰ ਦੋਸ਼ ਲਾਏ ਗਏ ਹਨ। ਚੀਮਾ ਦਾ ਕਹਿਣਾ ਹੈ ਕਿ ਅੱਜ ਸਿੱਖ ਸੰਸਥਾ ਨੂੰ ਤੋੜਨ ਦਾ ਯਤਨ ਕੀਤਾ ਜਾ ਰਿਹਾ ਹੈ।
ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਇਸ ਮੌਕੇ ਬੀਜੇਪੀ ਅਤੇ ਆਰਐੱਸ.ਐੱਸ ਵਾਲੇ ਸ਼ਰੇਆਮ ਸਿੱਖ ਸੰਸਥਾ ਨੂੰ ਤੋੜਨ ਦਾ ਯਤਨ ਕੀਤਾ ਜਾ ਰਿਹਾ ਹੈ।ਇਸ ਮੌਕੇ ਦਿੱਲੀ ਦਾ ਹਵਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਜਦੋਂ ਦਿੱਲੀ ‘ਚ ਦਿੱਲੀ ਗੁ. ਪ੍ਰ. ਕਮੇਟੀ ਦੇ ਮੈਂਬਰਾਂ ਵੱਲੋਂ ਵੱਖਰਾ ਅਕਾਲੀ ਦਲ ਬਣਾਇਆ ਗਿਆ ਸੀ ਤਾਂ ਉਸ ਸਮੇਂ ਹਾਲਾਤ ਹੋਰ ਸਨ ਪਰ ਅੱਜ ਸਿੱਧੇ ਤੌਰ ‘ਤੇ ਸ਼੍ਰੋਮਣੀ ਕਮੇਟੀ ‘ਚ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਸਾਡੇ ਸਤਿਕਾਰਯੋਗ ਹਨ ਉਨ੍ਹਾਂ ਨੂੰ ਜਿੱਦ ਛੱਡ ਦੇਣੀ ਚਾਹੀਦੀ ਹੈ।