ਨਿਊਜ਼ ਡੈਸਕ: ਇੰਡੋਨੇਸ਼ੀਆ ਦੇ ਬਾਲੀ ‘ਚ ਸਾਲਾਨਾ ਜੀ-20 ਸੰਮੇਲਨ ਸ਼ੁਰੂ ਹੋ ਗਿਆ ਹੈ ਜਿਸ ਵਿੱਚ ਦੁਨੀਆ ਭਰ ਦੇ ਵੱਡੇ ਨੇਤਾ ਸ਼ਾਮਲ ਹੋ ਰਹੇ ਹਨ। ਸਿਖਰ ਸੰਮੇਲਨ ਦੇ ਪਹਿਲੇ ਦਿਨ ਸੰਬੋਧਨ ਕਰਦਿਆਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਈ ਗਲੋਬਲ ਮੁੱਦਿਆਂ ਦਾ ਜ਼ਿਕਰ ਕੀਤਾ ਅਤੇ ਦੁਨੀਆ ਨੂੰ ਹੱਲ ਲੱਭਣ ਲਈ ਇਕੱਠੇ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। G20 ਸੰਮੇਲਨ ਲਈ ਇੰਡੋਨੇਸ਼ੀਆ ਦੀ ਰਾਜਧਾਨੀ ਬਾਲੀ ‘ਚ ਭਾਰਤੀ ਮੂਲ ਦੇ ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਬੈਠਕ ਹੋਈ। ਸਿਖਰ ਸੰਮੇਲਨ ਦੇ ਪਹਿਲੇ ਦਿਨ ਦੋਵੇਂ ਸਿਖਰਲੇ ਨੇਤਾਵਾਂ ਨੇ ਇਕ ਦੂਜੇ ਨਾਲ ਗੱਲਬਾਤ ਕੀਤੀ। ਇਹ ਜਾਣਕਾਰੀ ਭਾਰਤ ਵਿੱਚ ਪ੍ਰਧਾਨ ਮੰਤਰੀ ਦਫ਼ਤਰ ਨੇ ਮੰਗਲਵਾਰ ਨੂੰ ਦਿੱਤੀ।
ਜੀ-20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਹਾਂ ਨੇਤਾਵਾਂ ਵਿਚਾਲੇ ਕਾਫੀ ਦੇਰ ਤੱਕ ਗੱਲਬਾਤ ਹੁੰਦੀ ਰਹੀ। ਦੱਸ ਦੇਈਏ ਕਿ ਸੁਨਕ ਨੇ ਹਾਲ ਹੀ ਵਿੱਚ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਦੀ ਕੁਰਸੀ ਸੰਭਾਲੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-20 ਸਿਖਰ ਸੰਮੇਲਨ ਦੌਰਾਨ ਵਿਸ਼ਵ ਬੈਂਕ ਦੇ ਪ੍ਰਧਾਨ ਡੇਵਿਡ ਮਾਲਪਾਸ ਨਾਲ ਮੁਲਾਕਾਤ ਕੀਤੀ। ਪੀਐਮਓ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਸ ਦੌਰਾਨ ਦੋਵਾਂ ਵਿਚਾਲੇ ਸਾਰਥਕ ਗੱਲਬਾਤ ਹੋਈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਊਰਜਾ ਸਪਲਾਈ ’ਤੇ ਕਿਸੇ ਤਰ੍ਹਾਂ ਦੀ ਪਾਬੰਦੀ ਨੂੰ ਉਤਸ਼ਾਹਤ ਨਾ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਸਥਿਰਤਾ ਯਕੀਨੀ ਬਣਾਉਣ ਦਾ ਸੱਦਾ ਦਿੰਦੇ ਹੋਏ ਮੁੜ ਕੂਟਨੀਤੀ ਰਾਹੀਂ ਯੂਕਰੇਨ ਵਿਵਾਦ ਨੂੰ ਹੱਲ ਕਰਨ ਦੀ ਅਪੀਲ ਕੀਤੀ। ਸਾਲਾਨਾ ਜੀ-20 ਸੰਮੇਲਨ ਦੇ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਮੋਦੀ ਨੇ ਕਿਹਾ ਕਿ ਜਲਵਾਯੂ ਪਰਿਵਰਤਨ, ਕੋਵਿਡ-19 ਮਹਾਮਾਰੀ ਅਤੇ ਯੂਕਰੇਨ ਸੰਕਟ ਕਾਰਨ ਪੈਦਾ ਹੋਈਆਂ ਕੌਮਾਂਤਰੀ ਚੁਣੌਤੀਆਂ ਨੇ ਦੁਨੀਆ ਨੂੰ ਤਬਾਹ ਕਰ ਦਿੱਤਾ ਹੈ ਅਤੇ ਦੁਨੀਆ ਗੰਭੀਰ ਆਰਥਿਕ ਸੰਕਟ ਵਿੱਚ ਆ ਗਈ ਹੈ। ਇਸ ਦੌਰਾਨ ਸਿਖ਼ਰ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨਾਲ ਮੁਲਾਕਾਤ ਕੀਤੀ।
#WATCH | US President Joe Biden walks over to PM Narendra Modi before the start of #G20Summit in Bali, Indonesia.
(Source: DD) pic.twitter.com/2ULTveCaqh
— ANI (@ANI) November 15, 2022
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.