ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋ ਰਹੀ ਪੰਜਾਬ ਕੈਬਨਿਟ ਦੀ ਮੀਟਿੰਗ ਖਤਮ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਕੈਬਨਿਟ ਫ਼ੈਸਲਿਆਂ ਬਾਰੇ ਮੀਡੀਆ ਨੂੰ ਜਾਣਕਾਰੀ ਦੇ ਰਹੇ ਹਨ। ਇਸ ਵਿਚ ਮੁਲਾਜ਼ਮਾਂ ਨੂੰ ਮੁਖ ਮੰਤਰੀ ਮਾਨ ਵੱਲੋਂ ਵੱਡਾ ਤੋਹਫਾ ਦਿੱਤਾ ਗਿਆ ਹੈ। ਅਹਿਮ ਫੈਸਲਾ ਲੈਂਦਿਆਂ ਪੰਜਾਬ ਕੈਬਨਿਟ ਨੇ ਪੁਰਾਣੀ ਪੈਨਸ਼ਨ ਸਕੀਮ ‘ਤੇ ਮੋਹਰ ਲਗਾ ਦਿੱਤੀ ਹੈ।
CM ਭਗਵੰਤ ਮਾਨ ਨੇ ਇਸ ਦੌਰਾਨ ਕਿਸਾਨ ਜਥੇਬੰਦੀਆਂ ਨੂੰ ਧਰਨੇ ਨਾ ਦੇਣ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ‘ਚ ਗੱਲ-ਗੱਲ ‘ਤੇ ਧਰਨੇ ਦੇਣ ਦਾ ਰਿਵਾਜ ਬਣ ਗਿਆ ਹੈ। ਧਰਨਿਆਂ ਕਾਰਨ ਆਮ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਸਰਕਾਰ ਵੱਲੋਂ ਕਿਸਾਨਾਂ ਲਈ ਕੀਤੇ ਕੰਮਾਂ ਦਾ ਬਿਊਰਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਮੁਸ਼ਕਲਾਂ ਸਮਝਦੀ ਹੈ ਤੇ ਲਗਾਤਾਰ ਕਿਸਾਨਾਂ ਲਈ ਕੰਮ ਕਰ ਰਹੀ ਹੈ।
ਕੈਬਨਿਟ ਦੇ ਵੱਡੇ ਫ਼ੈਸਲਿਆਂ 'ਤੇ ਪ੍ਰੈੱਸ ਕਾਨਫਰੰਸ… LIVE https://t.co/5VYuWfSPKU
— Bhagwant Mann (@BhagwantMann) November 18, 2022
CM ਮਾਨ ਨੇ ਗੰਨੇ ਦੇ 380 ਰੁਪਏ ਪ੍ਰਤੀ ਕੁਇੰਟਲ ਐੱਮਐੱਸਪੀ ਦਾ ਨੋਟੀਫਿਕੇਸ਼ਨ ਜਾਰੀ ਕਰਨ ਨੂੰ ਮਨਜ਼ੂਰੀ ਦਿੱਤੀ ਹੈ। 305 ਰੁਪਏ ਰੁਪਏ ਸੈਂਟਰ ਸਰਕਾਰ ਦੇਵੇਗੀ ਤੇ 50 ਰੁਪਏ ਪੰਜਾਬਸਰਕਾਰ ਤੇ 25 ਰੁਪਏ ਸ਼ੂਗਰ ਮਿਲ। 20 ਨਵੰਬਰ ਤੋਂਗੰਨਾ ਮਿੱਲਾਂ ਸ਼ੁਰੂ ਹੋ ਜਾਣਗੀਆਂ। ਤਿੰਨ ਮਿੱਲਾਂ ਨਾਲ ਸਰਕਾਰ ਦੀ ਗੱਲ ਹੋ ਗਈ ਹੈ ਤੇ ਕਿਸਾਨਾਂ ਨੂੰ 14 ਦਿਨਾਂ ਦੇ ਅੰਦਰ ਅਦਾਇਗੀ ਕਰਨ ਦੇ ਹੁਕਮ ਦਿੱਤੇ ਗਏ ਹਨ।
ਇਸ ਤੋਂ ਇਲਾਵਾ 645 ਲੈਕਚਰਾਰ ਅਸਾਮੀਆਂ ‘ਤੇ ਭਰਤੀ ਕੀਤੀ ਜਾਵੇਗੀ। ਬਾਕਾਇਦਾ ਟੈਸਟ ਲੈ ਕੇ ਨੌਕਰੀ ‘ਤੇ ਰੱਖੇ ਜਾਣਗੇ। 16 ਸਰਕਾਰੀ ਕਾਲਜਾਂ ‘ਚ ਪ੍ਰਿੰਸੀਪਲਾਂ ਦੀ ਨਿਯਕਤੀ ਹੋਵੇਗੀ। ਜਿਨ੍ਹਾਂ ਦੀ ਯੋਗ ਉਮਰ ਪਹਿਲਾਂ 45 ਸਾਲ ਦੀ, ਉਹ ਵਧਾ ਕੇ 53 ਸਾਲ ਕਰ ਦਿੱਤੀ ਗਈ ਹੈ। ਭਗਵੰਤ ਮਾਨ ਨੇ ਗਊਸ਼ਾਲਾਵਾਂ ਲਈ ਵੀ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਰਜਿਸਟਰਡ ਗਊਸ਼ਾਲਾਵਾਂ ਦੇ ਅਕਤੂਬਰ ਤਕ ਦੇ ਬਿਜਲੀ ਬਿੱਲ ਮਾਫ਼ ਹੋਣਗੇ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.