ਨਿਊਜ਼ ਡੈਸਕ: ਕਾਂਗਰਸ ਦੀ ਭਾਰਤ ਜੋੜੋ ਯਾਤਰਾ ਮੱਧ ਪ੍ਰਦੇਸ਼ ਪਹੁੰਚਣ ਵਾਲੀ ਹੈ, ਜਿਸ ਨੂੰ ਸਫਲ ਬਣਾਉਣ ਲਈ ਪਾਰਟੀ ਦੇ ਆਗੂ ਤੇ ਵਰਕਰ ਪੂਰੀ ਵਾਹ ਲਾ ਰਹੇ ਹਨ। ਇਸ ਤੋਂ ਪਹਿਲਾਂ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਸੀ.ਸੀ.) ਦੇ ਨੇਤਾਵਾਂ ਨੇ ਰਾਹੁਲ ਗਾਂਧੀ ਨੂੰ ਸੱਦਾ ਦੇਣ ਦਾ ਖਾਸ ਤਰੀਕਾ ਅਪਣਾਇਆ ਅਤੇ ਉਨ੍ਹਾਂ ਨੂੰ ਪੀਲੇ ਚੌਲ ਦਿੱਤੇ। ਦੱਸ ਦੇਈਏ ਕਿ ਭਾਰਤ ਜੋੜੋ ਯਾਤਰਾ ਇਸ ਸਮੇਂ ਮਹਾਰਾਸ਼ਟਰ ਵਿੱਚ ਹੈ ਅਤੇ 23 ਨਵੰਬਰ ਨੂੰ ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਜ਼ਿਲ੍ਹੇ ਵਿੱਚ ਦਾਖਲ ਹੋਵੇਗੀ।
ਪ੍ਰਦੇਸ਼ ਕਾਂਗਰਸ ਕਮੇਟੀ (ਪੀ. ਸੀ. ਸੀ.) ਦੇ ਅਰੁਣ ਯਾਦਵ ਅਤੇ ਸੁਰਿੰਦਰ ਸਿੰਘ ਸ਼ੇਰਾ ਮਹਾਰਾਸ਼ਟਰ ਦੇ ਕਰੋਲੀ ਪਹੁੰਚੇ ਅਤੇ ਰਵਾਇਤੀ ਤਰੀਕੇ ਨਾਲ ਭਾਰਤ ਜੋੜੋ ਯਾਤਰਾ ਨੂੰ ਮੱਧ ਪ੍ਰਦੇਸ਼ ‘ਚ ਪ੍ਰਵੇਸ਼ ਕਰਨ ਦਾ ਸੱਦਾ ਦਿੱਤਾ। ਰਾਹੁਲ ਗਾਂਧੀ ਨੂੰ ਪੀਲੇ ਚੌਲ ਦਿੱਤੇ ਅਤੇ ਮੱਧ ਪ੍ਰਦੇਸ਼ ਆਉਣ ਦਾ ਸੱਦਾ ਦਿੱਤਾ। ਦੱਸ ਦੇਈਏ ਕਿ ਮੱਧ ਪ੍ਰਦੇਸ਼ ਦੇ ਇੱਕ ਵੱਡੇ ਹਿੱਸੇ ਵਿੱਚ ਕਿਸੇ ਨੂੰ ਸੱਦਾ ਦੇਣ ਲਈ ਪੀਲੇ ਚੌਲ ਦੇਣ ਦੀ ਪਰੰਪਰਾ ਹੈ।
ਕਾਂਗਰਸ ਵਰਕਰ ਘਰ-ਘਰ ਜਾ ਕੇ ਲੋਕਾਂ ਨੂੰ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਣ ਦਾ ਸੱਦਾ ਦੇ ਰਹੇ ਹਨ। ਕਾਂਗਰਸੀ ਵਰਕਰ ਆਪਣੇ ਨਾਲ ਪੀਲੇ ਚੌਲ ਲੈ ਕੇ ਘਰ-ਘਰ ਪਹੁੰਚ ਰਹੇ ਹਨ ਅਤੇ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਣ ਦਾ ਸੱਦਾ ਦੇ ਰਹੇ ਹਨ। ਕਾਂਗਰਸ ਪਾਰਟੀ ਵੱਲੋਂ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਯਾਤਰਾ ਵਿੱਚ ਸ਼ਾਮਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।