ਕੇਜਰੀਵਾਲ ਨੇ ਗੁਜਰਾਤ ਚੋਣਾਂ ‘ਤੇ ਕੀਤੀ ਭਵਿੱਖਬਾਣੀ, ਕਿਹਾ- ਗੁਜਰਾਤ ‘ਚ ਆਮ ਆਦਮੀ ਪਾਰਟੀ ਦੀ ਬਣੇਗੀ ਸਰਕਾਰ

Rajneet Kaur
3 Min Read

ਨਵੀਂ ਦਿੱਲੀ: ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਤਰੀਕ ਨੇੜੇ ਆ ਰਹੀ ਹੈ।ਸਾਰੀਆਂ ਪਾਰਟੀਆਂ ਵਲੋਂ ਚੋਣ ਪ੍ਰਚਾਰ ‘ਚ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ।  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੁਜਰਾਤ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਭਵਿੱਖਬਾਣੀ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਖੁਦ ਕਾਗਜ਼ ‘ਤੇ ਲਿਖਿਆ ਹੈ ਕਿ ਗੁਜਰਾਤ ‘ਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣੇਗੀ। ਕੇਜਰੀਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਭਵਿੱਖਬਾਣੀ ਦਿੱਲੀ ਅਤੇ ਪੰਜਾਬ ਵਿੱਚ ਪਹਿਲਾਂ ਹੀ ਸੱਚ ਹੋ ਚੁੱਕੀ ਹੈ। ਕੇਜਰੀਵਾਲ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਚੋਣਾਂ ਤੋਂ ਪਹਿਲਾਂ ਕਿਹਾ ਸੀ ਕਿ ਦਿੱਲੀ ‘ਚ ਕਾਂਗਰਸ ਨੂੰ 0 ਸੀਟਾਂ ਮਿਲਣਗੀਆਂ ਅਤੇ ਅਜਿਹਾ ਹੀ ਹੋਇਆ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀਆਂ ਕਈ ਭਵਿੱਖਬਾਣੀਆਂ ਪੰਜਾਬ ਵਿੱਚ ਵੀ ਸੱਚ ਹੋਈਆਂ ਹਨ।ਕੇਜਰੀਵਾਲ ਨੇ ਸੂਰਤ ‘ਚ ਪ੍ਰੈੱਸ ਕਾਨਫਰੰਸ ਕਰਕੇ ਆਪਣੀ ਪਾਰਟੀ ਦੀ ਜਿੱਤ ਦਾ ਦਾਅਵਾ ਕੀਤਾ ਹੈ। ਉਨ੍ਹਾਂ ਲਿਖਤੀ ਰੂਪ ਵਿੱਚ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਗੁਜਰਾਤ ਵਿੱਚ ਭਾਰੀ ਬਹੁਮਤ ਨਾਲ ਸੱਤਾ ਵਿੱਚ ਆਵੇਗੀ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਗੁਜਰਾਤ ਦੇ ਲੋਕਾਂ ‘ਤੇ ਹਮਲਾ ਕਰ ਰਹੀ ਹੈ। ਸਾਡੇ ਨਾਲ ਜੋ ਮਰਜ਼ੀ ਕਰੋ ਪਰ ਲੋਕਾਂ ‘ਤੇ ਹਮਲਾ ਨਾ ਕਰੋ। ਉਨ੍ਹਾਂ ਕਿਹਾ ਕਿ ਭਾਜਪਾ ਦੇ ਗੁੱਸੇ ਦਾ ਇੱਕ ਕਾਰਨ ਹੈ। 5 ਮਿੰਟ ਭਾਜਪਾ ਨੂੰ ਵੋਟ ਪਾਉਣ ਦੀ ਗੱਲ ਕਰਨ ਵਾਲੇ ਨਾਲ ਗੱਲ ਕਰੋ ਤਾਂ ਹਰ ਕੋਈ ਭਾਜਪਾ ਛੱਡ ਕੇ ‘ਆਪ’ ਨੂੰ ਵੋਟ ਦੇਣ ਦੀ ਗੱਲ ਕਰਦਾ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਰਕਾਰ ਬਣਨ ਤੋਂ ਬਾਅਦ 31 ਜਨਵਰੀ ਤੱਕ ਪੁਰਾਣੀ ਪੈਨਸ਼ਨ ਸਕੀਮ ਦਾ ਨੋਟੀਫਿਕੇਸ਼ਨ ਜਾਰੀ ਕਰ ਦੇਵਾਂਗੇ। ਅਸੀਂ ਪਹਿਲਾਂ ਹੀ ਪੰਜਾਬ ਵਿੱਚ OPS ਦੀ ਨੋਟੀਫਿਕੇਸ਼ਨ ਜਾਰੀ ਕਰ ਚੁੱਕੇ ਹਾਂ। ਪੁਲਿਸ, ਅਧਿਆਪਕਾਂ, ਟਰਾਂਸਪੋਰਟ, ਆਂਗਣਵਾੜੀ ਤੇ ਕੱਚੇ ਵਰਕਰਾਂ ਦੇ ਕਈ ਮਸਲੇ ਹਨ। ਉਨ੍ਹਾਂ ਸਾਰਿਆਂ ਦਾ ਹੱਲ ਕਰਨਗੇ। ਭਾਜਪਾ ਨੂੰ ਨਿਸ਼ਾਨੇ ‘ਤੇ ਲੈਂਦਿਆ ਉਨ੍ਹਾਂ ਕਿਹਾ ਕਿ ਭਾਜਪਾ ਵੀਡੀਓ ਬਣਾਉਣ ਵਾਲੀ ਕੰਪਨੀ ਬਣ ਗਈ ਹੈ। ਭਾਜਪਾ ਨੇ ਗਾਰੰਟੀ ਦਿੱਤੀ ਹੈ ਕਿ ਉਹ ਹਰ ਵਾਰਡ ਵਿੱਚ ਵੀਡੀਓ ਦੀ ਦੁਕਾਨ ਖੋਲ੍ਹੇਗੀ। ਇਸ ਵਾਰ ਦਿੱਲੀ ਦੇ ਲੋਕ ਫੈਸਲਾ ਕਰਨਗੇ ਕਿ ਉਨ੍ਹਾਂ ਨੂੰ ਵੀਡੀਓ ਬਣਾਉਣ ਵਾਲੀ ਕੰਪਨੀ ਚਾਹੀਦੀ ਹੈ ਜਾਂ ਅਜਿਹੀ ਪਾਰਟੀ ਜੋ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਬਣਾਵੇ।

ਦੱਸ ਦੇਈਏ ਕਿ ਗੁਜਰਾਤ ਵਿੱਚ ਦੋ ਪੜਾਵਾਂ ਵਿੱਚ ਵੋਟਿੰਗ ਹੋਵੇਗੀ। ਪਹਿਲੇ ਪੜਾਅ ਲਈ 1 ਦਸੰਬਰ ਨੂੰ ਵੋਟਿੰਗ ਹੋਵੇਗੀ ਜਿਸ ਲਈ ਚੋਣ ਪ੍ਰਚਾਰ ਜਲਦੀ ਹੀ ਖਤਮ ਹੋ ਜਾਵੇਗਾ ਤੇ ਦੂਜੇ ਪੜਾਅ ਦੀ ਵੋਟਿੰਗ 5 ਦਸੰਬਰ ਨੂੰ ਹੋਵੇਗੀ। ਵੋਟਾਂ ਦੀ ਗਿਣਤੀ ਦੋ ਦਿਨ ਬਾਅਦ 8 ਦਸੰਬਰ ਨੂੰ ਹੋਵੇਗੀ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment