ਬਾਘਾ ਪੁਰਾਣਾ: ਪੰਜਾਬ ਦੇ ਬਹੁਚਰਚਿਤ ਨਾਮਾ ਦੇ ਵਿੱਚ ਅੱਜ ਸ਼ੁਮਾਰ ਨਾਮ ਭਾਈ ਅੰਮ੍ਰਿਤਪਾਲ ਸਿੰਘ ਬਾਰੇ ਜਦੋਂ ਬਿਆਨਾਂ ਦੀ ਗੱਲ ਚਲਦੀ ਹੈ ਤਾਂ ਲੜੀ ਲੰਬੀ ਹੁੰਦੀ ਜਾਂਦੀ ਹੈ। ਖੈਰ ਇਸੇ ਦਰਮਿਆਨ ਬੀਤੇ ਦਿਨੀਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦੇ ਖਿਲਾਫ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਵੱਡੀ ਕਾਰਵਾਈ ਕਰਦਿਆਂ ਉਸ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ। ਅਸੀਂ ਗੱਲ ਕਰ ਰਹੇ ਹਾਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕਮਲਜੀਤ ਬਰਾੜ ਦੀ ਜਿਨ੍ਹਾਂ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਇਆ ਗਿਆ ਹੈ। ਦਰਅਸਲ ਪਾਰਟੀ ਦਾ ਕਹਿਣਾ ਹੈ ਕਿ ਬਰਾੜ ਵੱਲੋਂ ਹਥਿਆਰਾਂ ਨੂੰ ਪ੍ਰਮੋਟ ਕੀਤਾ ਜਾ ਰਿਹਾ ਹੈ ਜਿਸ ਕਾਰਨ ਉਨ੍ਹਾਂ ਖਿਲਾਫ ਕਾਰਵਾਈ ਹੋਈ ਹੈ। ਇਸ ਮਸਲੇ ਦੀ ਹੁਣ ਝਾੜ ਵੱਲੋਂ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਗਈ ਹੈ।
ਬਰਾੜ ਵਲੋਂ ਦਸਮੇਸ਼ ਪਿਤਾ ਦੀ ਬਾਣੀ ਦਾ ਹਵਾਲਾ ਦਿੰਦਿਆਂ ਹਥਿਆਰਾਂ ਦੀ ਪ੍ਰਸ਼ੰਸਾ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਸਿੱਖ ਆਪਣੀ ਸਵੈ-ਰੱਖਿਆ ਲਈ ਰੱਖਦੇ ਹਨ ਕਿਸੇ ਨੂੰ ਜਾਨੋਂ ਮਾਰਨ ਦੇ ਲਈ ਨਹੀਂ। ਬਰਾੜ ਦਾ ਕਹਿਣਾ ਹੈ ਕਿ ਉਨ੍ਹਾਂ ਖਿਲਾਫ਼ ਇਹ ਕਾਰਵਾਈ ਪਾਰਟੀ ਵੱਲੋਂ ਨਹੀਂ ਕੀਤੀ ਗਈ ਬਲਕਿ ਵਿਅਕਤੀ ਵਿਸ਼ੇਸ਼ ਵੱਲੋਂ ਕੀਤੀ ਗਈ ਹੈ। ਬਰਾੜ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਕਾਂਗਰਸ ਪਾਰਟੀ ਦਾ ਝੰਡਾ ਉਥੇ ਬੁਲੰਦ ਕੀਤਾ ਗਿਆ ਜਿੱਥੇ ਕਾਂਗਰਸ ਪਾਰਟੀ ਦਾ ਨਾਮ ਵੀ ਨਹੀਂ ਲਿਆ ਜਾਂਦਾ। ਇਸ ਮੌਕੇ ਬੋਲਦਿਆਂ ਬਰਾੜ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਰਾਜਾ ਵੜਿੰਗ ਦੇ ਦਿਮਾਗ ਨੂੰ ਹੰਕਾਰ ਚੜਿਆ ਹੋਇਆ ਹੈ ਅਤੇ ਉਸਨੂੰ ਲੱਗਦਾ ਹੈ ਕਿ ਉਹ ਹੀ ਕਾਂਗਰਸ ਹੈ।
ਇਸ ਮੌਕੇ ਬਰਾੜ ਨੇ ਕਿਹਾ ਕਿ ਕਾਂਗਰਸ ਦਾ ਪ੍ਰਧਾਨ ਕੋਈ ਸਦੀਵੀ ਨਹੀਂ ਰਹਿੰਦਾ ਇੱਥੇ ਕੈਪਟਨ ਅਮਰਿੰਦਰ ਸਿੰਘ ਵਰਗੇ ਵੱਡੇ ਵੱਡੇ ਦਾਅਵੇ ਕਰਦੇ ਸੀ ਕਿ ਕਾਂਗਰਸ ਦਾ ਉਨ੍ਹਾਂ ਬਿਨਾਂ ਨਹੀਂ ਸਰ ਸਕਦਾ ਉਨ੍ਹਾਂ ਨੂੰ ਅੱਜ ਕੋਈ ਵੀ ਪਹਿਚਾਣ ਨਹੀਂ ਰਿਹਾ।