Google ਦੇ CEO ਸੁੰਦਰ ਪਿਚਾਈ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ

Rajneet Kaur
2 Min Read
ਨਿਊਜ਼ ਡੈਸਕ: ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸਿੰਧੂ ਨੇ ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਗੂਗਲ ਅਤੇ ਅਲਫਾਬੇਟ ਦੇ ਸੀਈਓ ਸੁੰਦਰ ਪਿਚਾਈ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਪੁਰਸਕਾਰਾਂ ਵਿੱਚੋਂ ਇੱਕ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ। ਪਿਚਾਈ ਨੇ ਭਾਰਤ ਦੇ ਤੀਜੇ ਸਭ ਤੋਂ ਵੱਡੇ ਨਾਗਰਿਕ ਪੁਰਸਕਾਰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤੇ ਜਾਣ ਦੇ ਮੌਕੇ ‘ਤੇ ਕਿਹਾ ਕਿ ਉਹ ਹਮੇਸ਼ਾ ਭਾਰਤ ਨਾਲ ਜੁੜੇ ਹੋਏ ਮਹਿਸੂਸ ਕਰਦੇ ਹਨ ਅਤੇ ਜਿੱਥੇ ਵੀ ਜਾਂਦੇ ਹਨ ਆਪਣੀ ਭਾਰਤੀ ਪਛਾਣ ਆਪਣੇ ਨਾਲ ਰੱਖਦੇ ਹਨ। ਪਿਚਾਈ ਨੇ ਕਿਹਾ, ਭਾਰਤ ਮੇਰਾ ਹਿੱਸਾ ਹੈ ਅਤੇ ਮੈਂ ਜਿੱਥੇ ਵੀ ਜਾਂਦਾ ਹਾਂ, ਮੈਂ ਇਸਨੂੰ ਆਪਣੇ ਨਾਲ ਲੈ ਜਾਂਦਾ ਹਾਂ।
ਭਾਰਤੀ-ਅਮਰੀਕੀ ਨਾਗਰਿਕ ਪਿਚਾਈ ਨੂੰ ਵਪਾਰ ਅਤੇ ਉਦਯੋਗ ਸ਼੍ਰੇਣੀ ਵਿੱਚ ਸਾਲ 2022 ਲਈ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਇਹ ਸਨਮਾਨ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਦਿੱਤਾ। ਸੰਧੂ ਨੇ ਟਵਿੱਟਰ ‘ਤੇ ਕਿਹਾ ਕਿ ਸਾਨ ਫਰਾਂਸਿਸਕੋ ‘ਚ ਗੂਗਲ ਅਤੇ ਅਲਫਾਬੇਟ ਦੇ ਸੀਈਓ ਸੁੰਦਰ ਪਿਚਾਈ ਨੂੰ ਪਦਮ ਭੂਸ਼ਣ ਸੌਂਪਣਾ ਖੁਸ਼ੀ ਦੀ ਗੱਲ ਹੈ। ਸੁੰਦਰ ਦੀ ਮਦੁਰਾਈ ਤੋਂ ਮਾਊਂਟੇਨ ਵਿਊ ਤੱਕ ਦੀ ਪ੍ਰੇਰਣਾਦਾਇਕ ਯਾਤਰਾ ਭਾਰਤ-ਅਮਰੀਕਾ ਦੇ ਆਰਥਿਕ ਅਤੇ ਤਕਨਾਲੋਜੀ ਸਬੰਧਾਂ ਨੂੰ ਮਜ਼ਬੂਤ ​​ਕਰਦੀ ਹੈ ਅਤੇ ਭਾਰਤੀ ਪ੍ਰਤਿਭਾ ਦੀ ਪੁਸ਼ਟੀ ਕਰਦੀ ਹੈ।
ਪੁਰਸਕਾਰ ਨੂੰ ਸਵੀਕਾਰ ਕਰਦੇ ਹੋਏ  ਪਿਚਾਈ ਨੇ ਕਿਹਾ ਕਿ‘ਮੈਂ ਇਸ ਸਨਮਾਨ ਲਈ ਭਾਰਤ ਸਰਕਾਰ ਅਤੇ ਭਾਰਤ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦੀ ਹਾਂ। ਭਾਰਤ ਮੇਰਾ ਇੱਕ ਹਿੱਸਾ ਹੈ, ਅਤੇ ਮੈਂ ਗੂਗਲ ਅਤੇ ਭਾਰਤ ਵਿਚਕਾਰ ਮਹਾਨ ਸਾਂਝੇਦਾਰੀ ਨੂੰ ਜਾਰੀ ਰੱਖਣ ਦੀ ਉਮੀਦ ਕਰਦਾ ਹਾਂ ਕਿਉਂਕਿ ਅਸੀਂ ਤਕਨਾਲੋਜੀ ਦੇ ਲਾਭਾਂ ਨੂੰ ਹੋਰ ਲੋਕਾਂ ਤੱਕ ਪਹੁੰਚਾਉਣ ਲਈ ਇਕੱਠੇ ਕੰਮ ਕਰਦੇ ਹਾਂ।”

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment