ਅਫਗਾਨਿਸਤਾਨ ‘ਚ ਪਕਿਸਤਾਨੀ ਦੂਤਾਵਾਸ ਤੇ ਹੋਏ ਹਮਲੇ ਦੀ ਆਈ ਐਸ ਆਈ ਐਸ ਨੇ ਲਈ ਜ਼ਿੰਮੇਵਾਰੀ

Global Team
1 Min Read

ਕਬੂਲ : ਬੀਤੇ ਦਿਨੀਂ ਅਫਗਾਨਿਸਤਾਨ ਦੇ ਕਾਬੁਲ ‘ਚ ਪਾਕਿਸਤਾਨੀ ਦੂਤਾਵਾਸ ‘ਤੇ ਹਮਲੇ ਦੀ ਖਬਰ ਸਾਹਮਣੇ ਆਈ ਸੀ। ਜਿਸ ‘ਚ ਪਾਕਿਸਤਾਨੀ ਦੂਤਾਵਾਸ ਵਿੱਚ ਤਾਇਨਾਤ ਇੱਕ ਸੁਰੱਖਿਆ ਗਾਰਡ ਜ਼ਖ਼ਮੀ ਹੋ ਗਿਆ ਸੀ। ਜਿਸ ਤੋਂ ਬਅਦ ਇਸ ਹਮਲੇ ਦੀ ਜ਼ਿੰਮੇਵਾਰੀ IsIs ਅੱਤਵਾਦੀ ਸੰਗਠਨ ਵੱਲੋਂ ਲਈ ਗਈ ਹੈ।

ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਵੱਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਅਫਗਾਨਿਸਤਾਨ ਵਿੱਚ ਪਾਕਿਸਤਾਨ ਦੇ ਕਾਰਜਕਾਰੀ ਰਾਜਦੂਤ ਉਬੈਦੁਰ ਰਹਿਮਾਨ ਨਿਜ਼ਾਮਨੀ ਨੂੰ ਨਿਸ਼ਾਨਾ ਬਣਾ ਕੇ ਸ਼ੁੱਕਰਵਾਰ ਨੂੰ ਕਾਬੁਲ ਵਿੱਚ ਪਾਕਿਸਤਾਨ ਦੇ ਦੂਤਾਵਾਸ ਉੱਤੇ ਹਮਲਾ ਕੀਤਾ ਗਿਆ ਸੀ।

ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਵਲੋਂ ਜਾਂਚ ਦੀ ਮੰਗ ਕੀਤੀ ਗਈ ਸੀ। ਉਧਰ ਕਾਬੁਲ ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ਸੁਰੱਖਿਆ ਬਲਾਂ ਨੇ ਨੇੜਲੀ ਇਮਾਰਤ ‘ਤੇ ਹਮਲੇ ਤੋਂ ਬਾਅਦ ਇੱਕ ਸ਼ੱਕੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਦੋ ਹਲਕੇ ਹਥਿਆਰ ਜ਼ਬਤ ਕੀਤੇ ਗਏ ਹਨ।

Share this Article
Leave a comment