ਚੰਡੀਗੜ੍ਹ : ਜਿਸ ਦਿਨ ਤੋਂ ਕਾਂਗਰਸ ਪਾਰਟੀ ਸੱਤਾ ਤੋਂ ਦੂਰ ਹੋਈ ਹੈ ਲਗਾਤਾਰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਹਾਲਾਤ ਇਹ ਹਨ ਕਿ ਵੱਡੀ ਗਿਣਤੀ ਵਿਚ ਸੱਤਾ ਜਾਣ ਤੋਂ ਬਾਅਦ ਕਾਂਗਰਸੀ ਆਗੂ ਜੇਲ੍ਹ ਦੀ ਹਵਾ ਵੀ ਖਾ ਚੁੱਕੇ ਹਨ। ਇਸੇ ਦਰਮਿਆਨ ਹੁਣ ਕਾਂਗਰਸ ਪਾਰਟੀ ਦੀ ਸਰਕਾਰ ਦੌਰਾਨ ਮੰਤਰੀ ਰਹਿ ਚੁੱਕੇ ਬ੍ਰਹਮ ਮਹਿੰਦਰਾ ਦੀਆਂ ਮੁਸ਼ਕਲਾਂ ਵਧਦੀਆਂ ਦਿਖਾਈ ਦੇ ਰਹੀਆਂ ਹਨ।
ਜੀ ਨੂੰ ਬ੍ਰਹਮ ਮਹਿੰਦਰਾ ਤੋਂ ਵਿਜੀਲੈਂਸ ਪੁਛ ਗਿੱਛ ਕਰਨ ਜਾ ਰਹੀ ਹੈ। ਜਾਣਕਾਰੀ ਮੁਤਾਬਕ ਬ੍ਰਹਮ ਮਹਿੰਦਰਾ ਕੋਲ ਆਮਦਨ ਤੋਂ ਜਿਆਦਾ ਸੰਪਤੀ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਜਿਸਨੂੰ ਲੈ ਕੇ ਵਿਜੀਲੈਂਸ ਮੰਤਰੀ ਪਾਸੋਂ ਪੁੱਛਗਿੱਛ ਕਰੇਗੀ। ਦਸ ਦੇਈਏ ਕਿ ਬ੍ਰਹਮ ਮਹਿੰਦਰਾ ਨੂੰ 7 ਦਸੰਬਰ ਵਾਲੇ ਦਿਨ ਪੁੱਛਗਿਛ ਲਈ ਬੁਲਾਇਆ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਰਿਸ਼ਤੇਦਾਰਾਂ ਤੇ ਵੀ ਸ਼ਿਕੰਜਾ ਕਸਿਆ ਜਾ ਸਕਦਾ ਹੈ।