ਚੰਡੀਗੜ੍ਹ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਅਦਾਲਤ ਵੱਲੋਂ ਜ਼ਮਾਨਤ ਤੋਂ ਇਨਕਾਰ ਕਰ ਦਿੱਤਾ ਗਿਆ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਅਦਾਲਤ ਨੇ ਸਟੇਟਸ ਰਿਪੋਰਟ ਜਾਰੀ ਕਰਨ ਦੀ ਮੰਗ ਕੀਤੀ ਹੈ।
ਜ਼ਿਕਰ ਏ ਖਾਸ ਹੈ ਕਿ ਇਸ ਮਸਲੇ ‘ਤੇ ਅਗਲੀ ਸੁਣਵਾਈ 12 ਜਨਵਰੀ ਨੂੰ ਹੋਵੇਗੀ। ਇਹ ਵੀ ਦੱਸਣਾ ਲਾਜ਼ਮੀ ਹੋ ਜਾਂਦਾ ਹੈ ਕਿ ਭਾਰਤ ਭੂਸ਼ਣ ਆਸ਼ੂ ਦੇ ਪਰਸਨਲ ਸੈਕਰੇਟੇਰੀ ਨੇ ਵੀ ਸਿਰੰਡਰ ਕਰ ਦਿੱਤਾ ਹੈ। ਟ੍ਰਾਂਸਪੋਰਟ ਟੈਂਡਰ ਘੁਟਾਲੇ ਦੇ ਮਾਮਲੇ ‘ਚ ਉਨ੍ਹਾਂ ਪਾਸੋਂ ਲਗਾਤਾਰ ਪੁੱਛ ਗਿੱਛ ਕੀਤੀ ਜਾ ਰਹੀ ਹੈ।