ਹਰਚੰਦ ਸਿੰਘ ਬਰਸਟ ਨੇ ਸ਼ਹੀਦੀ ਹਫ਼ਤੇ ਮੌਕੇ ਸਰਬੰਸਦਾਨੀ ਪਾਤਸ਼ਾਹ ਅਤੇ ਪਰਿਵਾਰ ਨੂੰ ਝੁਕਾਇਆ ਸੀਸ

Global Team
1 Min Read

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਸ਼ਹੀਦੀ ਹਫ਼ਤੇ ਮੌਕੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀਆਂ ਅਦੁੱਤੀ ਕੁਰਬਾਨੀਆਂ ਨੂੰ ਸੀਸ ਝੁਕਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ।

ਸੋਮਵਾਰ ਨੂੰ ਪਾਰਟੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ ‘ਆਪ’ ਆਗੂ ਨੇ ਕਿਹਾ ਕਿ ਦਸਮ ਪਾਤਸ਼ਾਹ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਨੇ ਇਨਸਾਨੀਅਤ ਅਤੇ ਧਰਮ ਦੀ ਰੱਖਿਆ ਲਈ ਲਾਸਾਨੀ ਸ਼ਹਾਦਤਾਂ ਦਿੱਤੀਆਂ ਜੋ ਕੁੱਲ ਦੁਨੀਆਂ ਲਈ ਮਿਸਾਲ ਹਨ। ਜ਼ੁਲਮ ਦੇ ਵਿਰੁੱਧ ਆਵਾਜ਼ ਬੁਲੰਦ ਕਰਕੇ ਅਤੇ ਧਾਰਮਿਕ ਆਜ਼ਾਦੀ ਨੂੰ ਆਪਣੀ ਜਾਨ ਨਾਲੋਂ ਵੱਧ ਅਹਿਮੀਅਤ ਦੇ ਕੇ ਉਨ੍ਹਾਂ ਮਾਨਵਤਾ ਨੂੰ ਹੱਕ ਸੱਚ ਲਈ ਲੜਨ ਦਾ ਸੁਨੇਹਾ ਦਿੱਤਾ।

ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਦਸਮੇਸ਼ ਪਿਤਾ ਅਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਦੇ ਇਤਿਹਾਸ ਤੋਂ ਜਾਣੂ ਕਰਵਾਈਏ ਜਿਨ੍ਹਾਂ ਨੇ ਛੋਟੀਆਂ ਉਮਰਾਂ ਵਿੱਚ ਹੀ ਵੱਡੀਆਂ ਸ਼ਹਾਦਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਖ਼ਾਲਸੇ ਦੇ ਪਿਤਾ ਨੇ ਆਪਣੇ ਪੰਥ ਤੋਂ ਪੂਰਾ ਪਰਿਵਾਰ ਵਾਰ ਦਿੱਤਾ ਅਤੇ ਅੱਜ ਅਸੀਂ ਉਨ੍ਹਾਂ ਨੂੰ ਨਮਨ ਕਰਨ ਦੇ ਨਾਲ ਨਾਲ ਹਮੇਸ਼ਾ ਹਰ ਧਰਮ ਦੇ ਸਨਮਾਨ ਅਤੇ ਲੋਕਾਂ ਦੀ ਆਜ਼ਾਦੀ ਲਈ ਆਵਾਜ਼ ਬੁਲੰਦ ਕਰਨ ਦਾ ਪ੍ਰਣ ਕਰੀਏ।

Share This Article
Leave a Comment