ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਲੱਖਾਂ ਦੀ ਗਿਣਤੀ ‘ਚ ਸੰਗਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ

Global Team
1 Min Read

ਅੰਮ੍ਰਿਤਸਰ: ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਹੱਦ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ‘ਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ।

ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ ਗਏ ਜਿਸ ਦੇ ਸੰਗਤ ਨੇ ਦਰਸ਼ਨ ਕੀਤੇ ਤੇ ਅਨੰਦ ਮਾਣਿਆ।

ਦੱਸਣਯੋਗ ਹੈ ਕਿ ਜਿੱਥੇ ਸਵੇਰ ਤੋਂ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਸੰਗਤਾਂ ਨਤਮਸਤਕ ਹੋਣ ਪਹੁੰਚਦੀਆਂ ਹਨ ਉੱਥੇ ਹੀ ਦੇਰ ਸ਼ਾਮ ਸੰਗਤ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ‘ਚ ਦੀਪਮਾਲਾ ਵੀ ਕੀਤੀ ਜਾਂਦੀ ਹੈ ਅਤੇ ਐੱਸਜੀਪੀਸੀ ਵੱਲੋਂ ਸ਼ਾਮ ਵੇਲੇ ਆਤਿਸ਼ਬਾਜੀ ਵੀ ਕੀਤੀ ਜਾਂਦੀ ਹੈ ਜਿਸ ਦੌਰਾਨ ਇੱਕ ਵੱਖਰਾ ਹੀ ਨਜ਼ਾਰਾ ਦੇਖਣ ਨੂੰ ਮਿਲਦਾ ਹੈ।

Share This Article
Leave a Comment