ਚੰਡੀਗੜ੍ਹ: ਪੰਜਾਬ ਦੀ ਸਰਹੱਦ ਨਾਲ ਲੱਗਦੇ ਪਿੰਡ ਵਿੱਚ ਜ਼ਿੰਦਾ ਬੰਬ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਹੈ। ਚੰਡੀਗੜ੍ਹ ਪੁਲਿਸ ਨੇ ਜ਼ਿੰਦਾ ਬੰਬ ਨੂੰ ਰੇਤ ਦੀਆਂ ਬੋਰੀਆਂ ਨਾਲ ਢੱਕ ਲਿਆ ਹੈ। ਚੰਡੀਗੜ੍ਹ ਪੁਲੀਸ ਅਤੇ ਫੌਜ ਦੇ ਜਵਾਨ ਮੌਕੇ ’ਤੇ ਤਾਇਨਾਤ ਕੀਤੇ ਗਏ ਹਨ। ਇਹ ਬੰਬ ਕਾਂਸਲ ਪਿੰਡ ਦੇ ਅੰਬਾਂ ਦੇ ਬਾਗ ਵਿੱਚ ਮਿਲਿਆ ਸੀ।
ਪੁਲਿਸ ਦਾ ਕਹਿਣਾ ਹੈ ਕਿ ਹੋ ਸਕਦਾ ਹੈ ਸਕਰੈਪ ਵਰਕਰ ਨੇ ਇਸ ਨੂੰ ਇੱਥੇ ਸੁੱਟਿਆ ਹੋਵੇ, ਫਿਲਹਾਲ ਫੌਜ ਦੇ ਜਵਾਨ ਮੌਕੇ ‘ਤੇ ਜ਼ਿੰਦਾ ਬੰਬ ਦੀ ਜਾਂਚ ਕਰ ਰਹੇ ਹਨ। ਜਿਸ ਨੂੰ ਕੁਝ ਸਮੇਂ ਬਾਅਦ ਨਸ਼ਟ ਕਰ ਦਿੱਤਾ ਜਾਵੇਗਾ। ਦੱਸ ਦਈਏ ਕਿ ਇਹ ਬੰਬ ਪੰਜਾਬ ਅਤੇ ਚੰਡੀਗੜ੍ਹ ਦੀ ਸਰਹੱਦ ਅੰਦਰੋਂ ਮਿਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਇਸ ਹੈਲੀਪੈਡ ਦੀ ਵਰਤੋਂ ਕਰਦੇ ਹਨ। ਦੋਵਾਂ ਰਾਜਾਂ ਦੇ ਸਕੱਤਰੇਤ ਵੀ ਉਸ ਥਾਂ ਤੋਂ ਥੋੜ੍ਹੀ ਦੂਰੀ ‘ਤੇ ਹਨ।