ਸਿਨੇਮਾਘਰਾਂ ‘ਚ ਖਾਣ ਪੀਣ ਲਈ ਬਾਹਰ ਤੋਂ ਲੈ ਕੇ ਜਾਣ ਬਾਬਤ ਸੁਪਰੀਮ ਕੋਰਟ ਦੀ ਅਹਿਮ ਟਿੱਪਣੀ !

Global Team
2 Min Read

ਸਿਨੇਮਾ ਹਾਲ ਦੇ ਅੰਦਰ ਖਾਣ-ਪੀਣ ਦੀ ਵਿਕਰੀ ਨੂੰ ਲੈ ਕੇ ਸੁਪਰੀਮ ਕੋਰਟ ਨੇ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਜੰਮੂ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ, ਜਿਸ ਵਿੱਚ ਸਿਨੇਮਾ ਹਾਲਾਂ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਨੂੰ ਬਾਹਰ ਤੋਂ ਲਿਜਾਣ ਦੀ ਇਜਾਜ਼ਤ ਦਿੱਤੀ ਗਈ ਸੀ। ਸਿਖਰਲੀ ਅਦਾਲਤ ਨੇ ਕਿਹਾ ਕਿ ਹਾਲ ਪ੍ਰਬੰਧਨ ਨੂੰ ਸਿਨੇਮਾ ਹਾਲ ਦੇ ਅੰਦਰ ਖਾਣ-ਪੀਣ ਦੀ ਵਿਕਰੀ ਲਈ ਨਿਯਮ ਅਤੇ ਸ਼ਰਤਾਂ ਤੈਅ ਕਰਨ ਦਾ ਪੂਰਾ ਅਧਿਕਾਰ ਹੈ। ਇੱਕ ਫਿਲਮ ਦੇਖਣ ਵਾਲੇ ਕੋਲ ਸਿਨੇਮਾਘਰਾਂ ਵਿੱਚ ਉਪਲਬਧ ਭੋਜਨ ਅਤੇ ਪੀਣ ਵਾਲੇ ਪਦਾਰਥਾਂ ਨੂੰ ਖਰੀਦਣ ਜਾਂ ਨਾ ਖਰੀਦਣ ਦਾ ਵਿਕਲਪ ਹੁੰਦਾ ਹੈ।

ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਕਿਹਾ ਕਿ ਸਿਨੇਮਾ ਹਾਲ ਕੋਈ ਜਿਮ ਨਹੀਂ ਹੈ, ਜਿੱਥੇ ਤੁਹਾਨੂੰ ਪੌਸ਼ਟਿਕ ਭੋਜਨ ਦੀ ਲੋੜ ਹੋਵੇ। ਇਹ ਮਨੋਰੰਜਨ ਦਾ ਸਥਾਨ ਹੈ। ਸਿਨੇਮਾ ਹਾਲ ਪ੍ਰਬੰਧਕਾਂ ਦੀ ਨਿੱਜੀ ਜਾਇਦਾਦ ਹੈ। ਦਰਅਸਲ, ਜੰਮੂ-ਕਸ਼ਮੀਰ ਹਾਈਕੋਰਟ ਨੇ ਆਪਣੇ ਹੁਕਮਾਂ ‘ਚ ਬਾਹਰੋਂ ਖਾਣ-ਪੀਣ ਵਾਲੀਆਂ ਚੀਜ਼ਾਂ ਨੂੰ ਹਾਲ ‘ਚ ਲਿਜਾਣ ਦੀ ਇਜਾਜ਼ਤ ਦਿੱਤੀ ਸੀ। ਹੁਣ ਸੁਪਰੀਮ ਕੋਰਟ ਨੇ ਇਸ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਇਹ ਹੁਕਮ ਸੁਣਾਉਂਦਿਆਂ ਹਾਈ ਕੋਰਟ ਨੇ ਆਪਣੇ ਅਧਿਕਾਰ ਖੇਤਰ ਦੀ ਉਲੰਘਣਾ ਕੀਤੀ ਹੈ।

ਜੰਮੂ-ਕਸ਼ਮੀਰ ਸਿਨੇਮਾ ਹਾਲ ਆਨਰਜ਼ ਐਸੋਸੀਏਸ਼ਨ ਦੀ ਤਰਫੋਂ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਵਿੱਚ ਜੰਮੂ-ਕਸ਼ਮੀਰ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਪੀਐਸ ਨਰਸਿਮਹਾ ਦੀ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ।

Share This Article
Leave a Comment