ਨਵੀਂ ਦਿੱਲੀ: ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਸਰ ਗੰਗਾਰਾਮ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਸੋਨੀਆ ਗਾਂਧੀ ਨੂੰ ਰੁਟੀਨ ਚੈਕਅੱਪ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਸੋਨੀਆ ਗਾਂਧੀ ਆਪਣੇ ਪੁੱਤਰ ਰਾਹੁਲ ਗਾਂਧੀ ਨਾਲ ਭਾਰਤ ਜੋੜੋ ਯਾਤਰਾ ‘ਚ ਸ਼ਾਮਲ ਹੋਈ ਸੀ, ਜਿਸ ‘ਚ ਰਾਹੁਲ ਗਾਂਧੀ ਆਪਣੀ ਮਾਂ ਸੋਨੀਆ ਗਾਂਧੀ ਦੇ ਜੁੱਤੀਆਂ ਦੇ ਫੀਤੇ ਬੰਨ੍ਹਦੇ ਨਜ਼ਰ ਆਏ ਸਨ। ਇਸ ਤਸਵੀਰ ਨੇ ਸੋਸ਼ਲ ਮੀਡੀਆ ‘ਤੇ ਕਾਫੀ ਸੁਰਖੀਆਂ ਬਟੋਰੀਆਂ ਸਨ। ਇਸ ਦੇ ਨਾਲ ਹੀ ਕੁਝ ਦਿਨ ਪਹਿਲਾਂ ਸੋਨੀਆ ਗਾਂਧੀ ਨੇ ਇੱਕ ਵਾਰ ਫਿਰ ਰਾਹੁਲ ਗਾਂਧੀ ਨਾਲ ਦਿੱਲੀ ਮੰਚ ‘ਤੇ ਭਾਰਤ ਜੋੜੋ ਯਾਤਰਾ ‘ਚ ਹਿੱਸਾ ਲਿਆ।
ਰਾਹੁਲ ਗਾਂਧੀ ਨੇ ਮਾਂ ਸੋਨੀਆ ਗਾਂਧੀ ਨਾਲ ਕੁਝ ਸਮਾਂ ਪਹਿਲਾਂ ਇੱਕ ਭਾਵੁਕ ਤਸਵੀਰ ਸ਼ੇਅਰ ਕੀਤੀ ਸੀ। ਟਵਿੱਟਰ ‘ਤੇ ਫੋਟੋ ਸਾਂਝੀ ਕਰਦੇ ਹੋਏ ਰਾਹੁਲ ਗਾਂਧੀ ਨੇ ਲਿਖਿਆ ਕਿ ਮੈਂ ਆਪਣੀ ਮਾਂ ਤੋਂ ਮਿਲੇ ਪਿਆਰ ਨੂੰ ਦੇਸ਼ ‘ਚ ਫੈਲਾ ਰਿਹਾ ਹਾਂ। 7 ਸਤੰਬਰ ਨੂੰ ਤਾਮਿਲਨਾਡੂ ਦੇ ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਇਹ ਯਾਤਰਾ ਹੁਣ ਯੂ.ਪੀ. ਪਹੁੰਚ ਚੁੱਕੀ ਹੈ।
जो मोहब्बत इनसे मिली है,
वही देश से बांट रहा हूं। pic.twitter.com/y1EfLqxluU
— Rahul Gandhi (@RahulGandhi) December 24, 2022