ਨਵੀਂ ਦਿੱਲੀ: ਦਿੱਲੀ ਵਿੱਚ ਆਮ ਆਦਮੀ ਪਾਰਟੀ ਸਰਕਾਰ ਨੂੰ ਇੱਕ ਹੋਰ ਝਟਕਾ ਲੱਗਿਆ ਹੈ। ਦਿੱਲੀ ਸਰਕਾਰ ਦੇ ਡੀਆਈਪੀ ਭਾਵ ਸੂਚਨਾ ਅਤੇ ਪ੍ਰਚਾਰ ਸਕੱਤਰ ਡਾਇਰੈਕਟੋਰੇਟ ਨੇ ਅਰਵਿੰਦ ਕੇਜਰੀਵਾਲ ਨੂੰ ਲਗਭਗ 164 ਕਰੋੜ ਰੁਪਏ ਦੀ ਰਿਕਵਰੀ ਨੋਟਿਸ ਜਾਰੀ ਕੀਤਾ ਹੈ, ਜਿਸ ਨੂੰ 10 ਦਿਨਾਂ ਦੇ ਅੰਦਰ ਜਮ੍ਹਾ ਕਰਨ ਲਈ ਕਿਹਾ ਗਿਆ ਹੈ। ਅਸਲ ‘ਚ ਆਮ ਆਦਮੀ ਪਾਰਟੀ ਨੂੰ ਸਰਕਾਰੀ ਇਸ਼ਤਿਹਾਰਾਂ ਦੀ ਆੜ ਵਿੱਚ ਆਪਣੇ ਸਿਆਸੀ ਇਸ਼ਤਿਹਾਰ ਛਾਪਣ ਦੇ ਦੋਸ਼ ਵਿੱਚ ਕੁੱਲ 163.62 ਕਰੋੜ ਰੁਪਏ ਦੀ ਰਿਕਵਰੀ ਨੋਟਿਸ ਜਾਰੀ ਕੀਤਾ ਗਿਆ ਹੈ।
ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਵੱਲੋਂ ਸਰਕਾਰੀ ਇਸ਼ਤਿਹਾਰਾਂ ਦੀ ਆੜ ਵਿੱਚ ਪ੍ਰਕਾਸ਼ਿਤ ਕੀਤੇ ਜਾਂਦੇ ਸਿਆਸੀ ਇਸ਼ਤਿਹਾਰਾਂ ਲਈ ਆਮ ਆਦਮੀ ਪਾਰਟੀ ਤੋਂ 97 ਕਰੋੜ ਰੁਪਏ ਵਸੂਲਣ ਲਈ ਸਕਸੈਨਾ ਵੱਲੋਂ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਜਾਣ ਤੋਂ ਇੱਕ ਮਹੀਨੇ ਬਾਅਦ ਇਹ ਘਟਨਾਕ੍ਰਮ ਸਾਹਮਣੇ ਆਇਆ ਹੈ। ਉਪ ਰਾਜਪਾਲ ਦੇ ਨਿਰਦੇਸ਼ਾਂ ਤੋਂ ਬਾਅਦ ਦਿੱਲੀ ਸਰਕਾਰ ਦੇ ਸੂਚਨਾ ਅਤੇ ਪ੍ਰਚਾਰ ਡਾਇਰੈਕਟੋਰੇਟ ਨੇ ਇਹ ਨੋਟਿਸ ਜਾਰੀ ਕੀਤਾ ਹੈ।
ਸੂਤਰਾਂ ਮੁਤਾਬਕ ਸੂਚਨਾ ਅਤੇ ਪ੍ਰਚਾਰ ਡਾਇਰੈਕਟੋਰੇਟ ਦੁਆਰਾ ਜਾਰੀ ਕੀਤੇ ਗਏ ਰਿਕਵਰੀ ਨੋਟਿਸ ਵਿੱਚ ਰਕਮ ‘ਤੇ ਵਿਆਜ ਸ਼ਾਮਲ ਹੈ ਅਤੇ ਦਿੱਲੀ ਦੀ ਸੱਤਾਧਾਰੀ ‘ਆਪ’ ਲਈ 10 ਦਿਨਾਂ ਦੇ ਅੰਦਰ ਪੂਰੀ ਰਕਮ ਦਾ ਭੁਗਤਾਨ ਕਰਨਾ ਲਾਜ਼ਮੀ ਹੈ। ਇੱਕ ਸੂਤਰ ਨੇ ਕਿਹਾ, “ਜੇਕਰ ਆਮ ਆਦਮੀ ਪਾਰਟੀ ਦੇ ਕਨਵੀਨਰ ਅਜਿਹਾ ਕਰਨ ਵਿੱਚ ਅਸਫਲ ਰਹਿੰਦੇ ਹਨ, ਤਾਂ ਦਿੱਲੀ ਦੇ ਉਪ ਰਾਜਪਾਲ ਦੇ ਪਿਛਲੇ ਹੁਕਮਾਂ ਅਨੁਸਾਰ, ਪਾਰਟੀ ਦੀਆਂ ਜਾਇਦਾਦਾਂ ਦੀ ਕੁਰਕੀ ਸਮੇਤ, ਸਮਾਂਬੱਧ ਤਰੀਕੇ ਨਾਲ ਸਾਰੀਆਂ ਕਾਨੂੰਨੀ ਕਾਰਵਾਈਆਂ ਕੀਤੀਆਂ ਜਾਣਗੀਆਂ।
Disclaimer: This content including advice provides generic information only. Always consult a specialist or your own doctor for more information. Global Punjab TV does not claim responsibility for this information.