ਚੰਡੀਗੜ੍ਹ: ਬਠਿੰਡਾ ਤੋਂ ਵਿਧਾਇਕ ਰਹੇ ਅਤੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੂੰ ਆਪਣਾ ਅਸਤੀਫਾ ਭੇਜਿਆ ਹੈ। ਇਸ ਦੇ ਨਾਲ ਚਰਚਾਵਾਂ ਹਨ ਕਿ ਉਹ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ।
— Manpreet Singh Badal (@MSBADAL) January 18, 2023
ਮਨਪ੍ਰੀਤ ਬਾਦਲ ਨੇ ਚਿੱਠੀ ‘ਚ ਰਾਹੁਲ ਗਾਂਧੀ ਨੂੰ ਲਿਖਿਆ ਕਿ ਮੈਂ ਗਹਿਰੇ ਦੁੱਖ ਨਾਲ ਇੰਡੀਅਨ ਨੈਸ਼ਨਲ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਿਹਾ ਹਾਂ। ਉਨ੍ਹਾਂ ਲਿਖਿਆ ਜਦੋਂ ਉਨ੍ਹਾਂ ਨੇ 7 ਸਾਲ ਪਹਿਲਾਂ ਆਪਣੀ ਪੀਪਲਜ਼ ਪਾਰਟੀ ਆਫ ਪੰਜਾਬ ਦਾ ਕਾਂਗਰਸ ‘ਚ ਰਲੇਵਾਂ ਕੀਤਾ ਸੀ ਤਾਂ ਉਹ ਇਹ ਸੋਚ ਕੇ ਪਾਰਟੀ ‘ਚ ਆਏ ਸਨ ਕਿ ਕਾਂਗਰਸ ਦਾ ਲੰਬਾ ਇਤਿਹਾਸ ਹੈ ਅਤੇ ਇਸ ਵਿਚ ਰਹਿ ਕੇ ਉਹ ਆਪਣੀ ਸੋਚ ਅਨੁਸਾਰ ਪੰਜਾਬ ਅਤੇ ਲੋਕਾਂ ਦੇ ਹਿੱਤਾਂ ਦੀ ਸੇਵਾ ਕਰ ਸਕੇਗਾ, ਪਰ ਹੌਲੀ-ਹੌਲੀ ਉਹ ਨਿਰਾਸ਼ ਹੋਣ ਲੱਗਾ।