ਗਣਤੰਤਰ ਦਿਵਸ ਪਰੇਡ ‘ਚ ਪੰਜਾਬ ਦੀ ਝਾਕੀ ਨਾਂ ਸ਼ਾਮਲ ਕੀਤੇ ਜਾਣ ਦਾ ਮੁੱਦਾ ਗਰਮਾਇਆ

Global Team
3 Min Read

ਚੰਡੀਗੜ੍ਹ: ਗਣਤੰਤਰ ਦਿਹਾੜੇ ਮੌਕੇ 26 ਜਨਵਰੀ ਨੂੰ ਦਿੱਲੀ ਵਿੱਚ ਹਰ ਸਾਰ ਪਰੇਡ ਹੁੰਦੀ ਹੈ ਤੇ ਹਰ ਸਾਲ ਵਾਂਗ ਹੀ ਗਣਤੰਤਰ ਦਿਵਸ ਮੌਕੇ ਪੰਜਾਬ ਦੀ ਝਾਕੀ ਰਾਹੀਂ ਆਪਣਾ ਸੱਭਿਆਚਾਰ ਅਤੇ ਵਿਰਸਾ ਪੇਸ਼ ਕਰਨਾ ਸੀ। ਪਰ ਇਸ ਵਾਰ ਇਸ ਪਰੇਡ ਵਿੱਚ ਪੰਜਾਬ ਦੀ ਝਾਕੀ ਨਹੀਂ ਵਿਖਾਈ ਦੇਵੇਗੀ। ਇਸ ਵਾਰ ਪੰਜਾਬ ਦੀ ਝਾਕੀ ਨੂੰ ਮਨਜ਼ੂਰੀ ਨਹੀਂ ਮਿਲੀ ਹੈ, ਜਿਸ ਕਾਰਨ ਪੰਜਾਬ ਦੀ ਝਾਂਕੀ ਗਣਤੰਤਰ ਦਿਵਸ ਨੂੰ ਪਰੇਡ ‘ਚ ਸ਼ਾਮਲ ਨਹੀਂ ਹੋਵੇਗੀ।

ਰੱਖਿਆ ਮੰਤਰਾਲੇ ਨੇ ਜਾਣਕਾਰੀ ਦਿੰਦੇ ਦੱਸਿਆ ਕਿ 26 ਜਨਵਰੀ, 2023 ਨੂੰ ਗਣਤੰਤਰ ਦਿਵਸ ਪਰੇਡ ਦੌਰਾਨ 23 ਝਾਕੀਆਂ ਸ਼ਾਮਲ ਹੋਣਗੀਆਂ। ਜਿਨ੍ਹਾਂ ਵਿੱਚ 17 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਅਤੇ 6 ਵੱਖ-ਵੱਖ ਮੰਤਰਾਲਿਆਂ ਤੇ ਵਿਭਾਗਾਂ ਸਬੰਧਿਤ ਹਨ।

ਅਕਾਲੀ ਦਲ ਨੇ ਵੀ ਇੱਕ ਟਵੀਟ ਕਰਕੇ ਇਸ ‘ਤੇ ਰੋਸ ਜਤਾਇਆ ਹੈ। ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਇਹ ਜਾਣ ਕੇ ਹੈਰਾਨ ਹਾਂ ਕਿ ਭਾਰਤ ਸਰਕਾਰ ਨੇ 74ਵੀਂ ਗਣਤੰਤਰ ਦਿਵਸ ਪਰੇਡ ਲਈ ਪੰਜਾਬ ਦੀ ਝਾਕੀ ਨੂੰ ਰੱਦ ਕਰ ਦਿੱਤਾ ਹੈ। ਇਸ ਦਾ ਮਤਲਬ ਹੈ ਕਿ ਸਾਨੂੰ ਆਜ਼ਾਦੀ ਦੀ ਲੜਾਈ ਵਿੱਚ ਸਾਡੇ ਸੱਭਿਆਚਾਰ ਅਤੇ ਯੋਗਦਾਨ ਨੂੰ ਪ੍ਰਦਰਸ਼ਿਤ ਕਰਨ ਦੀ ਇਜਾਜ਼ਤ ਨਹੀਂ ਹੈ! ਭਾਰਤ ਸਰਕਾਰ ਨੂੰ ਆਪਣੇ ਫ਼ੈਸਲੇ ‘ਤੇ ਨਜ਼ਰਸਾਨੀ ਕਰਨ ਦੀ ਅਪੀਲ ਕਰਦੇ ਹੋਏ, ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਅਪੀਲ ਕਰਦਾ ਹਾਂ ਕਿ ਉਹ ਜਾਗਣ ਅਤੇ ਇਸ ਨੂੰ ਭਾਰਤ ਸਰਕਾਰ ਨਾਲ ਜ਼ੋਰਦਾਰ ਢੰਗ ਨਾਲ ਉਠਾਉਣ।”

ਉੱਥੇ ਹੀ ਦਲਜੀਤ ਚੀਮਾ ਨੇ ਲਿਖਿਆ, ‘ਪੰਜਾਬ ਦੇਸ਼ ਦੀ ਸਵੋਰਡ ਆਰਮ ਹੈ। ਇਸ ਦੀ ਇੱਕ ਅਮੀਰ ਵਿਰਾਸਤ, ਸੱਭਿਆਚਾਰ ਅਤੇ ਇੱਕ ਮਹਾਨ ਇਤਿਹਾਸ ਹੈ। ਦੇਸ਼ ਦੀਆਂ ਖੁਰਾਕੀ ਲੋੜਾਂ ਵਿੱਚ ਪੰਜਾਬ ਦਾ ਬਹੁਤ ਵੱਡਾ ਯੋਗਦਾਨ ਹੈ। ਪਰ ਹੈਰਾਨੀ ਦੀ ਗੱਲ ਇਹ ਹੈ ਕਿ ਇਸ ਦੀ ਝਾਂਕੀ ਨੂੰ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ ਨਹੀਂ ਕੀਤਾ ਜਾ ਰਿਹਾ ਹੈ। ਇਹ ਬਹੁਤ ਗਲਤ ਹੈ ਅਤੇ ਇਸ ਦੀ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ।

ਇਸ ਤੋਂ ਇਲਾਵਾ ਵਿੱਤ ਮੰਤਰੀ ਹਰਪਾਲ ਚੀਮਾ ਨੇ ਵੀ ਇਸ ਮਾਮਲੇ ਤੇ ਰੋਸ ਜਤਾਇਆ ਹੈ। ਉਧਰ ਦੂਜੇ ਪਾਸੇ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ, ਕਮੀਆਂ ਪੇਸ਼ੀਆਂ ਦੂਰ ਕੀਤੀਆਂ ਜਾਂਦੀਆਂ ਹਨ। ਪੰਜਾਬ ਸਰਕਾਰ ਨੂੰ ਇਸ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ।

 

Share This Article
Leave a Comment