ਅਮਰੀਕਾ ਦੇ ਕੈਲੀਫੋਰਨੀਆ ਵਿੱਚ ਇੱਕ ਵਾਰ ਫਿਰ ਅੰਨ੍ਹੇਵਾਹ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ‘ਚ 3 ਲੋਕਾਂ ਦੀ ਮੌਤ ਹੋ ਗਈ ਅਤੇ 4 ਹੋਰ ਜ਼ਖਮੀ ਹੋ ਗਏ। ਇਸ ਮਹੀਨੇ ਕੈਲੀਫੋਰਨੀਆ ਵਿੱਚ ਗੋਲੀਬਾਰੀ ਦੀ ਇਹ ਚੌਥੀ ਘਟਨਾ ਹੈ। ਖ਼ਬਰਾਂ ਮੁਤਾਬਕ ਗੋਲੀਬਾਰੀ ਦੀ ਘਟਨਾ ਲਾਸ ਏਂਜਲਸ ਦੇ ਨੇੜੇ ਬੇਵਰਲੀ ਕਰੈਸਟ ਵਿਚ ਵਾਪਰੀ। ਇਹ ਘਟਨਾ ਚੰਦਰ ਨਵੇਂ ਸਾਲ ਦੇ ਜਸ਼ਨ ਤੋਂ ਬਾਅਦ ਕੈਲੀਫੋਰਨੀਆ ਵਿੱਚ ਇੱਕ ਡਾਂਸ ਵਾਲੀ ਥਾਂ ‘ਤੇ ਗੋਲੀਬਾਰੀ ਤੋਂ ਕੁਝ ਦਿਨ ਬਾਅਦ ਵਾਪਰੀ ਹੈ। ਐਤਵਾਰ ਨੂੰ ਹੋਈ ਗੋਲੀਬਾਰੀ ‘ਚ 11 ਲੋਕਾਂ ਦੀ ਮੌਤ ਹੋ ਗਈ ਅਤੇ 9 ਹੋਰ ਜ਼ਖਮੀ ਹੋ ਗਏ।
ਮਹੱਤਵਪੂਰਨ ਗੱਲ ਇਹ ਹੈ ਕਿ ਕੁਝ ਦਿਨ ਪਹਿਲਾਂ ਇੱਕ ਬੰਦੂਕਧਾਰੀ ਨੇ ਸੈਨ ਫਰਾਂਸਿਸਕੋ ਦੇ ਦੱਖਣ ਵਿੱਚ ਹਾਫ ਮੂਨ ਬੇਅ ਵਿੱਚ ਇੱਕ ਮਸ਼ਰੂਮ ਫਾਰਮ ਵਿੱਚ ਆਪਣੇ ਸੱਤ ਸਾਥੀਆਂ ਦੀ ਹੱਤਿਆ ਕਰ ਦਿੱਤੀ ਸੀ। ਅਮਰੀਕਾ ਦੇ ਕੈਲੀਫੋਰਨੀਆ ‘ਚ ਵਾਪਰ ਰਹੀਆਂ ਇਨ੍ਹਾਂ ਘਟਨਾਵਾਂ ਕਾਰਨ ਲੋਕਾਂ ‘ਚ ਡਰ ਦਾ ਮਾਹੌਲ ਹੈ।