ਧਰਮਸੋਤ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ‘ਚ ਪੇਸ਼ੀ ਅੱਜ

Rajneet Kaur
2 Min Read

ਚੰਡੀਗੜ੍ਹ: ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ।  ਪਹਿਲਾਂ ਹੀ ਉਹ ਜੰਗਲਾਤ ਘਪਲੇ ਦੇ ਮਾਮਲੇ ਵਿੱਚ ਫਸੇ ਹੋਏ ਹਨ ਤੇ ਹੁਣ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਸਾਬਕਾ ਮੰਤਰੀ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਚੱਲ ਰਹੀ ਵਿਜੀਲੈਂਸ ਜਾਂਚ ਦੀ ਤਫਤੀਸ਼ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਤਹਿਤ ਵਿਜੀਲੈਂਸ ਬਿਊਰੋ ਰੇਂਜ ਦੇ ਪੁਲਿਸ ਥਾਣਾ ਮੋਹਾਲੀ ਵਿਖੇ ਮੁਕੱਦਮਾ ਦਰਜ ਕਰਕੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਚੈਕਿੰਗ ਅਰਸਾ 01-03-2016 ਤੋਂ 31-03-2022 ਤੱਕ ਦੀ ਕੀਤੀ ਪੜਤਾਲ ਦੌਰਾਨ ਉਪਰੋਕਤ ਸਾਬਕਾ ਮੰਤਰੀ ਅਤੇ ਉਸ ਦੇ ਪਰਿਵਾਰ ਦੀ ਆਮਦਨ 2,37,12,596.48/- ਰੁਪਏ ਸੀ ਜਦਕਿ ਖਰਚਾ 8,76,30,888.87/- ਰੁਪਏ ਸੀ ਜੋ ਕਿ 6,39,18,292.39/- ਰੁਪਏ ਵੱਧ ਸੀ। ਭਾਵ ਉਸ ਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਨਾਲੋਂ 269 ਪ੍ਰਤੀਸ਼ਤ ਵੱਧ ਸੀ।

ਧਰਮਸੋਤ ਖ਼ਿਲਾਫ਼ ਵਜ਼ੀਫ਼ਾ ਘਪਲੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਹ ਘਪਲਾ 60 ਕਰੋੜ ਤੋਂ ਵੱਧ ਦਾ ਹੈ। ਦੋ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਐਲਾਨ ਕੀਤਾ ਸੀ ਕਿ ਵਜ਼ੀਫਾ ਘੁਟਾਲੇ ਦੇ ਦੋਸ਼ੀ ਸਲਾਖਾਂ ਪਿੱਛੇ ਹੋਣਗੇ ਅਤੇ ਉਨ੍ਹਾਂ ਤੋਂ ਇਕ-ਇਕ ਪੈਸਾ ਵਸੂਲਿਆ ਜਾਵੇਗਾ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment