ਨਿਊਜ਼ ਡੈਸਕ : ਲਗਾਤਰ ਕਾਂਗਰਸੀ ਆਗੂਆਂ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਵਿਜੀਲੈਂਸ ਦੀ ਰਾਡਾਰ ਹੇਠ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਆ ਗਏ ਹਨ।ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਚੰਨੀ ਖਿਲਾਫ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਚਰਨਜੀਤ ਸਿੰਘ ਚੰਨੀ ਨੂੰ 7 ਮਾਰਚ 2023 ਨੂੰ ਨੋਟਿਸ ਜਾਰੀ ਕੀਤਾ ਹੈ ਤਾਂ ਕਿ ਉਹ ਵਿਦੇਸ਼ ਉਡਾਰੀ ਨਾ ਮਾਰ ਜਾਣ।
ਕਿਹਾ ਜਾ ਰਿਹਾ ਹੈ ਕਿ ਚਰਨਜੀਤ ਸਿੰਘ ਚੰਨੀ ਅਮਰੀਕਾ ਜਾਣ ਦੀ ਤਿਆਰੀ ਕਰ ਰਹੇ ਸਨ ਪਰ ਉਨ੍ਹਾਂ ਦਾ ਵਿਦੇਸ਼ ਜਾਣਾ ਰੋਕ ਦਿੱਤਾ ਹੈ।ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਸੰਕੇਤ ਦਿੱਤੇ ਸਨ ਕਿ ਚਰਨਜੀਤ ਸਿੰਘ ਚੰਨੀ ਦੇ ਖਿਲਾਫ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਲੈ ਕੇ ਕਾਰਵਾਈ ਕੀਤੀ ਜਾਵੇਗੀ।ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਕਿਸੇ ਵੀ ਸਮੇਂ ਹੋ ਸਕਦੀ ਹੈ।