ਬੀਆਰਐਸ ਆਗੂ ਕੇ. ਕਵਿਤਾ ਤੋਂ ਅੱਜ ਫਿਰ ਪੁੱਛਗਿੱਛ ਕਰੇਗੀ ਈਡੀ, ਕੱਲ੍ਹ 10 ਘੰਟੇ ਤੱਕ ਹੋਏ ਸਵਾਲ-ਜਵਾਬ

Global Team
2 Min Read

ਹੈਦਰਾਬਾਦ: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐੱਸ.) ਨੇਤਾ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਬੇਟੀ ਕੇ. ਕਵਿਤਾ ਤੋਂ ਕੱਲ੍ਹ ਯਾਨੀ ਸੋਮਵਾਰ ਨੂੰ ਕਰੀਬ 10 ਘੰਟੇ ਪੁੱਛਗਿੱਛ ਕੀਤੀ । ਕਵਿਤਾ ਸੋਮਵਾਰ ਸਵੇਰੇ 10:30 ਵਜੇ ਮੱਧ ਦਿੱਲੀ ਸਥਿਤ ਈਡੀ ਹੈੱਡਕੁਆਰਟਰ ਪਹੁੰਚੀ। ਉਸ ਤੋਂ ਪੁੱਛਗਿੱਛ ਅਤੇ ਬਿਆਨ ਦਰਜ ਕਰਨ ਦੀ ਪ੍ਰਕਿਰਿਆ ਸਵੇਰੇ 11 ਵਜੇ ਸ਼ੁਰੂ ਹੋਈ ਅਤੇ ਰਾਤ 8:45 ਵਜੇ ਤੱਕ ਚੱਲੀ।
ਈਡੀ ਨੇ ਅੱਜ (21 ਮਾਰਚ) ਕਵਿਤਾ ਨੂੰ ਮੁੜ ਪੁੱਛਗਿੱਛ ਲਈ ਬੁਲਾਇਆ ਹੈ।

ਦੱਸ ਦੇਈਏ ਕਿ ਇਸ ਸ਼ਰਾਬ ਘੁਟਾਲੇ ਵਿੱਚ ਸੀਬੀਆਈ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਰਹਿ ਚੁੱਕੇ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਹੈ। ਈਡੀ ਨੇ ਬੀਆਰਐਸ ਐਮਐਲਸੀ ਕਵਿਤਾ ਤੋਂ ਦੂਜੀ ਵਾਰ ਪੁੱਛਗਿੱਛ ਕੀਤੀ ਹੈ। ਪਹਿਲੀ ਵਾਰ ਉਨ੍ਹਾਂ ਨੇ 11 ਮਾਰਚ ਨੂੰ ਸਵਾਲਾਂ ਦੇ ਜਵਾਬ ਦਿੱਤੇ ਸਨ। ਇਸ ਤੋਂ ਬਾਅਦ ਉਸ ਨੂੰ 16 ਮਾਰਚ ਨੂੰ ਦੁਬਾਰਾ ਬੁਲਾਇਆ ਗਿਆ ਪਰ ਇਸ ਮਾਮਲੇ ਵਿਚ ਉਹ ਸੁਪਰੀਮ ਕੋਰਟ ਵਿਚ ਵਿਚਾਰ ਅਧੀਨ ਮਾਮਲਾ ਦਾ ਹਵਾਲਾ ਦਿੰਦੇ ਹੋਏ ਪੇਸ਼ ਨਹੀਂ ਹੋਏ ਸਨ।

ਈਡੀ ਨੇ ਉਨ੍ਹਾਂ ਦੀ ਇਸ ਦਲੀਲ ਨੂੰ ਰੱਦ ਕਰਦੇ ਹੋਏ 20 ਮਾਰਚ ਨੂੰ ਪੇਸ਼ ਹੋਣ ਲਈ ਕਿਹਾ ਸੀ ਕਿ ਮਾਮਲਾ ਸੁਪਰੀਮ ਕੋਰਟ ਵਿੱਚ ਵਿਚਾਰ ਅਧੀਨ ਹੈ। ਈਡੀ ਦੀ ਜਾਂਚ ਨੂੰ ਰੋਕਣ ਦੀ ਮੰਗ ਕਰਨ ਵਾਲੀ ਕਵਿਤਾ ਦੀ ਪਟੀਸ਼ਨ ‘ਤੇ ਸੁਣਵਾਈ ਲਈ ਸੁਪਰੀਮ ਕੋਰਟ 24 ਮਾਰਚ ਨੂੰ ਫੈਸਲਾ ਕਰੇਗੀ।
ਬੀਆਰਐਸ ਆਗੂ ਨੇ ਆਪਣੇ ਆਪ ਨੂੰ ਬੇਕਸੂਰ ਦੱਸਿਆ ਹੈ। ਕਵਿਤਾ ਦਾ ਕਹਿਣਾ ਹੈ ਕਿ ਉਸ ਨੇ ਕੁਝ ਵੀ ਗਲਤ ਨਹੀਂ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਈਡੀ ਦੀ ਵਰਤੋਂ ਕਰ ਰਹੀ ਹੈ ਕਿਉਂਕਿ ਭਗਵਾ ਪਾਰਟੀ ‘ਪਿਛਲੇ ਦਰਵਾਜ਼ੇ’ ਰਾਹੀਂ ਤੇਲੰਗਾਨਾ ਵਿੱਚ ਦਾਖ਼ਲਾ ਨਹੀਂ ਲੈ ਸਕਦੀ।

Share this Article
Leave a comment