ਇਸਲਾਮਾਬਾਦ— ਪਾਕਿਸਤਾਨ ਦੇ ਕਈ ਹਿੱਸਿਆਂ ‘ਚ ਮੰਗਲਵਾਰ ਰਾਤ ਨੂੰ ਆਏ 6.8 ਤੀਬਰਤਾ ਵਾਲੇ ਭੂਚਾਲ ਕਾਰਨ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ, ਜਦਕਿ 150 ਤੋਂ ਵੱਧ ਜ਼ਖਮੀ ਹੋ ਗਏ। ਸਥਾਨਕ ਮੀਡੀਆ ਨੇ ਇਹ ਜਾਣਕਾਰੀ ਦਿੱਤੀ ਹੈ। ਸਥਾਨਕ ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਭੂਚਾਲ ਕਾਰਨ ਦਹਿਸ਼ਤ ਫੈਲ ਗਈ ਅਤੇ ਵਸਨੀਕਾਂ ਨੂੰ ਆਪਣੇ ਘਰਾਂ ਤੋਂ ਭੱਜਣ ਲਈ ਮਜਬੂਰ ਕੀਤਾ ਗਿਆ। ਪਾਕਿਸਤਾਨ ਦੇ ਮੌਸਮ ਵਿਭਾਗ ਮੁਤਾਬਕ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦਾ ਹਿੰਦੂ ਕੁਸ਼ ਖੇਤਰ ਸੀ, ਜਦਕਿ ਇਸ ਦੀ ਡੂੰਘਾਈ 180 ਕਿਲੋਮੀਟਰ ਸੀ।
ਸ਼ੁਰੂਆਤੀ ਰਿਪੋਰਟਾਂ ਮੁਤਾਬਕ ਇਸਲਾਮਾਬਾਦ, ਪੇਸ਼ਾਵਰ, ਚਾਰਸਦਾ, ਲਾਹੌਰ ਅਤੇ ਰਾਵਲਪਿੰਡੀ ਸਮੇਤ ਵੱਖ-ਵੱਖ ਸ਼ਹਿਰਾਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸਥਾਨਕ ਮੀਡੀਆ ਨੇ ਦੱਸਿਆ ਕਿ ਗੁਜਰਾਂਵਾਲਾ, ਗੁਜਰਾਤ, ਸਿਆਲਕੋਟ, ਕੋਟ ਮੋਮਿਨ, ਮਧ ਰਾਂਝਾ, ਚਕਵਾਲ, ਕੋਹਾਟ ਅਤੇ ਗਿਲਗਿਤ-ਬਾਲਟਿਸਤਾਨ ਖੇਤਰਾਂ ਵਿੱਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਟੀਵੀ ਫੁਟੇਜ ‘ਚ ਦਿਖਾਇਆ ਗਿਆ ਹੈ ਕਿ ਲੋਕ ਘਬਰਾ ਕੇ ਸੜਕਾਂ ‘ਤੇ ਨਿਕਲ ਆਏ।