ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਗਏ। ਉਨ੍ਹਾਂ ਦਾ ਵਿਆਹ ਆਈਪੀਐਸ ਅਧਿਕਾਰੀ ਜੋਤੀ ਯਾਦਵ ਨਾਲ ਹੋਇਆ ਹੈ। ਸਵੇਰੇ ਅੱਠ ਵਜੇ ਪੰਜਾਬ ਦੇ ਜ਼ਿਲ੍ਹਾ ਰੋਪੜ ਦੇ ਨੰਗਲ ਦੇ ਗੁਰਦੁਆਰਾ ਭੰਬੋਰ ਸਾਹਿਬ ਵਿਖੇ ਉਨ੍ਹਾਂ ਲਾਵਾਂ ਲਈਆਂ।
ਦੱਸ ਦੇਈਏ ਕਿ ਅੱਜ ਸ਼ਾਮ ਨੂੰ ਇਹ ਹਾਈ ਪ੍ਰੋਫਾਈਲ ਵਿਆਹ ਦੀ ਪਾਰਟੀ ਹੈ। ਇਸ ‘ਚ ਕਈ ਨੇਤਾਵਾਂ ਦੇ ਪਹੁੰਚਣ ਦੀ ਉਮੀਦ ਹੈ।
ਜੋਤੀ ਯਾਦਵ ਪੰਜਾਬ ਪੁਲਿਸ ਵਿੱਚ ਐਸਪੀ ਹਨ। ਉਹ ਮਾਨਸਾ, ਪੰਜਾਬ ਵਿੱਚ ਐਸਪੀ ਵਜੋਂ ਤਾਇਨਾਤ ਹੈ। ਇਸ ਤੋਂ ਪਹਿਲਾਂ ਉਹ ਲੁਧਿਆਣਾ ਵਿੱਚ ਏਡੀਸੀਪੀ ਵੀ ਰਹਿ ਚੁੱਕੀ ਹੈ।
ਆਈਪੀਐਸ ਜੋਤੀ ਯਾਦਵ ਦਾ ਪਰਿਵਾਰ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਰਹਿੰਦਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਾਂਗ ਜੋਤੀ ਯਾਦਵ ਵੀ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ।