ਨਿਊਜ਼ ਡੈਸਕ: ਅਮਰੀਕਾ ‘ਚ ਆਏ ਦਿਨ ਗੋਲੀਬਾਰੀ ਘਟਨਾ ਦੀ ਖਬਰ ਸੁਨਣ ਨੂੰ ਮਿਲਦੀ ਹੈ। ਅਮਰੀਕਾ ਦੇ ਸ਼ਹਿਰ ਨੈਸ਼ਵਿਲ ਦੇ ਇੱਕ ਨਿੱਜੀ ਕ੍ਰਿਸ਼ਚੀਅਨ ਸਕੂਲ ਵਿੱਚ ਸੋਮਵਾਰ ਸਵੇਰੇ ਹੋਈ ਗੋਲੀਬਾਰੀ ਵਿੱਚ ਤਿੰਨ ਵਿਦਿਆਰਥੀਆਂ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਮਲਾ ਇਕ ਔਰਤ ਵਲੋਂ ਕੀਤਾ ਗਿਆ ਸੀ। ਜਿਸ ਨੂੰ ਪੁਲਿਸ ਨੇ ਮੌਕੇ ‘ਤੇ ਹੀ ਗੋਲੀ ਮਾਰ ਦਿੱਤੀ ਸੀ। ਸਾਰਿਆਂ ਦੀ ਮੌਤ ਗੋਲੀ ਲੱਗਣ ਕਰਕੇ ਹੋਈ ਹੈ। ਇਹ ਹਮਲਾ ਕਾਨਵੈਂਟ ਸਕੂਲ ਵਿੱਚ ਹੋਇਆ। ਘਟਨਾ ਦੇ ਬਾਅਦ ਤੋਂ ਇਲਾਕੇ ‘ਚ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।
ਗੋਲੀਬਾਰੀ ਤੋਂ ਬਾਅਦ ‘ਬੱਚਿਆਂ ਨੂੰ ਮੋਨਰੋ ਕੈਰੇਲ ਜੂਨੀਅਰ ਚਿਲਡਰਨ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨਿਆ ਹੈ। ਫਿਲਹਾਲ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਇਸ ਹਮਲੇ ਵਿੱਚ ਹੋਰ ਕੋਈ ਜਾਨੀ ਨੁਕਸਾਨ ਹੋਇਆ ਹੈ ਜਾਂ ਨਹੀਂ।
An active shooter event has taken place at Covenant School, Covenant Presbyterian Church, on Burton Hills Dr. The shooter was engaged by MNPD and is dead. Student reunification with parents is at Woodmont Baptist Church, 2100 Woodmont Blvd. pic.twitter.com/vO8p9cj3vx
— Metro Nashville PD (@MNPDNashville) March 27, 2023
ਇਸ ਘਟਨਾ ਤੋਂ ਬਾਅਦ ਸਕੂਲ ਵਿੱਚ ਮੌਜੂਦ ਹੋਰ ਵਿਦਿਆਰਥੀਆਂ ਨੂੰ ਪੁਲਿਸ ਸੁਰੱਖਿਆ ਹੇਠ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ। ਡਰੇ ਹੋਏ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਮਾਪਿਆਂ ਨਾਲ ਚਰਚ ਲਿਆਂਦਾ ਗਿਆ। ਸਕੂਲ ਦੀ ਵੈੱਬਸਾਈਟ ਦੇ ਅਨੁਸਾਰ, 2001 ਵਿੱਚ ਸਥਾਪਿਤ ਕੀਤੇ ਗਏ ਸਕੂਲ ਵਿੱਚ 33 ਅਧਿਆਪਕ ਅਤੇ ਲਗਭਗ 200 ਵਿਦਿਆਰਥੀ ਹਨ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.