ਨਵੀਂ ਦਿੱਲੀ: ਜਦੋਂ ਤੋਂ ਬਾਲੀਵੁੱਡ ਅਦਾਕਾਰਾ ਪਰਿਨੀਤੀ ਚੋਪੜਾ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਇਕੱਠੇ ਦੇਖਿਆ ਗਿਆ ਹੈ, ਉਦੋਂ ਤੋਂ ਹੀ ਕਈ ਤਰ੍ਹਾਂ ਦੀਆਂ ਚਰਚਾਵਾਂ ਹੋ ਰਹੀਆਂ ਹਨ। ਪਰਿਨੀਤੀ ਤੇ ਸਿਆਸਤਦਾਨ ਦੇ ਡੇਟਿੰਗ ਦੀ ਖ਼ਬਰ ਕਾਫੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਤੇ ਉਨ੍ਹਾਂ ਨੂੰ ਬੀਤੀ ਰਾਤ ਰੈਸਟੋਰੈਂਟ ‘ਚ ਡਿਨਰ ‘ਤੇ ਇਕੱਠੇ ਵੀ ਦੇਖਿਆ ਗਿਆ ਸੀ। ਜਦੋਂ ਇਹ ਚਰਚਾ ਸੋਸ਼ਲ ਮੀਡੀਆ ‘ਤੇ ਟਰੈਂਡ ਹੋਈ ਤਾਂ ਮੀਡੀਆ ਨੇ ਰਾਘਵ ਨੂੰ ਇਸ ਬਾਰੇ ਸਵਾਲ ਪੁੱਛ ਹੀ ਲਿਆ। ਜਿਸ ਦਾ ਜਵਾਬ ਦਿੰਦਿਆਂ ਰਾਘਵ ਚੱਢਾ ਨੇ ਸਿਰਫ ਮੁਸਕਰਾਉਂਦੇ ਹੋਏ ਕਿਹਾ ਕਿ ਮੈਨੂੰ ਰਾਜਨੀਤੀ ਬਾਰੇ ਸਵਾਲ ਪੁੱਛੋ, ਪਰਿਨੀਤੀ ਬਾਰੇ ਨਹੀਂ।
ਹੁਣ ਇਹਨਾਂ ਚਰਚਾਵਾਂ ਵਿਚਾਲੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਆਪਣੇ ਟਵੀਟ ਰਾਹੀਂ ਦੋਵਾਂ ਨੂੰ ਮੁਬਾਰਕਬਾਦ ਦਿੱਤੀ ਹੈ, ਜਿਸ ਕਾਰਨ ਦੋਵਾਂ ਦੇ ਰਿਸ਼ਤੇ ਦੀ ਚਰਚਾ ਨੂੰ ਹੋਰ ਹਵਾ ਮਿਲ ਗਈ ਹੈ। ਆਮ ਆਦਮੀ ਪਾਰਟੀ ਦੇ ਐਮਪੀ ਨੇ ਪਰਿਨੀਤੀ ਨੂੰ ਵਧਾਈ ਦਿੱਤੀ ਅਤੇ ਰਾਘਵ ਚੱਢਾ ਤੇ ਪਰਿਨੀਤੀ ਚੋਪੜਾ ਨੇ ਰਾਘਵ ਚੱਢਾ ਨਾਲ ਆਪਣੇ ਰਿਸ਼ਤੇ ਦੀਆਂ ਖਬਰਾਂ ‘ਤੇ ਅਜੇ ਤੱਕ ਚੁੱਪੀ ਧਾਰੀ ਹੋਈ ਹੈ। ਪ੍ਰਸ਼ੰਸਕ ਉਨ੍ਹਾਂ ਦੀ ਪ੍ਰਤੀਕਿਰਿਆ ਦਾ ਇੰਤਜ਼ਾਰ ਕਰ ਰਹੇ ਸਨ।
ਸੰਜੀਵ ਅਰੋੜਾ ਨੇ ਆਪਣੇ ਟਵੀਟ ‘ਚ ਪਰਿਨੀਤੀ ਅਤੇ ਰਾਘਵ ਚੱਢਾ ਦੀ ਫੋਟੋ ਸਾਂਝੀ ਕੀਤੀ ਹੈ। ਦੋਵਾਂ ਦੀ ਫੋਟੋ ਦੇ ਨਾਲ ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ- ਮੈਂ ਰਾਘਵ ਚੱਢਾ ਅਤੇ ਪਰਿਨੀਤੀ ਚੋਪੜਾ ਨੂੰ ਦਿਲੋਂ ਵਧਾਈ ਦਿੰਦਾ ਹਾਂ। ਮੈਨੂੰ ਉਮੀਦ ਹੈ ਕਿ ਦੋਵਾਂ ਦਾ ਸਾਥ ਪਿਆਰ ਨਾਲ ਭਰਿਆ ਰਹੇਗਾ। ਮੇਰੀਆਂ ਸ਼ੁਭਕਾਮਨਾਵਾਂ!
I extend my heartfelt congratulations to @raghav_chadha and @ParineetiChopra. May their union be blessed with an abundance of love, joy, and companionship. My best wishes!!! pic.twitter.com/3fSWVT4evR
— Sanjeev Arora (@MP_SanjeevArora) March 28, 2023
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਇੱਕ ਹੋਟਲ ਤੋਂ ਬਾਹਰ ਨਿਕਲਦੇ ਸਮੇਂ ਦੀ ਪਰਿਨੀਤੀ ਤੇ ਰਾਘਵ ਚੱਢਾ ਦੀ ਇੱਕ ਵੀਡੀਓ ਵਾਇਰਲ ਹੋਈ ਸੀ। ਜਿਸ ਤੋਂ ਬਾਅਦ ਉਨ੍ਹਾਂ ਦੇ ਰਿਸ਼ਤੇ ਨੂੰ ਲੈ ਕੇ ਕਿਆਸ ਅਰਾਈਆਂ ਲੱਗ ਗਈਆਂ ਸਨ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.