ਜਦੋਂ ਸਿਆਸੀ ਗਲਿਆਰਿਆਂ ਦੀ ਗੱਲ ਕਰਦੇ ਹਾਂ ਤਾਂ ਦੂਸ਼ਣਬਾਜੀ ਲਗਾਤਾਰ ਨਿਰਵਿਘਣ ਚਲਦੀ ਰਹਿੰਦੀ ਹੈ। ਇਸ ਦੇ ਚਲਦਿਆਂ ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਰਾਹੁਲ ਗਾਂਧੀ ਨੂੰ ਘੇਰਿਆ ਗਿਆ ਹੈ। ਦਰਅਸਲ ਗ੍ਰਹਿ ਮੰਤਰੀ ਵੱਲੋਂ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਕੀਤੇ ਜਾਣ ਤੋਂ ਕਾਂਗਰਸੀ ਆਗੂਆਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ *ਤੇ ਪ੍ਰਤੀਕਿਿਰਆ ਦਿੱਤੀ ਗਈ ਹੈ। ਅਮਿਤ ਸ਼ਾਹ ਦਾ ਕਹਿਣਾ ਹੈ ਕਿ ਜਿਸ ਸਮੇਂ ਉਹ ਗੁਜਰਾਤ *ਚ ਗ੍ਰਹਿ ਮੰਤਰੀ ਸਨ ਤਾਂ ਉਸ ਸਮੇਂ ਐਮਰਜੈਂਸੀ ਲਗਾ ਕੇ ਕਾਂਗਰਸ ਵੱਲੋਂ ਵਿਰੋਧੀ ਨੇਤਾਵਾਂ ਨੂੰ ਜੇਲ੍ਹਾਂ *ਚ ਸੁੱਟਿਆ ਗਿਆ ਅਤੇ ਜ਼ਮਾਨਤ ਦੇ ਅਧਿਕਾਰ ਤੋਂ ਵੀ ਉਨ੍ਹਾਂ ਨੂੰ ਲਾਂਭੇ ਰੱਖਿਆ ਗਿਆ।
ਅਮਿਤ ਸ਼ਾਹ ਦਾ ਕਹਿਣਾ ਹੈ ਕਿ ਉਹ ਖੁਦ ਸਿਆਸੀ ਬਦਲਾਖੋਰੀ ਦਾ ਸ਼ਿਕਾਰ ਹੋਏ ਹਨ। ਉਨ੍ਹਾਂ ਕਿਹਾ ਕਿ ਸੀਬੀਆਈ ਵੱਲੋਂ ਉਸ ਸਮੇਂ ਜਾਣ ਬੁੱਝ ਕੇ ਉਨ੍ਹਾਂ ਨੂੰ ਤੰਗ ਕੀਤਾ ਗਿਆ। ਪਰ ਫਿਰ ਵੀ ਉਨ੍ਹਾਂ ਦੀ ਪਾਰਟੀ ਨੇ ਕਾਲੇ ਕੱਪੜੇ ਪਹਿਣ ਕੇ ਪ੍ਰਦਰਸ਼ਨ ਨਹੀਂ ਕੀਤੇ ਸਨ। ਦਰਅਸਲ ਅੱਜ ਕਾਂਗਰਸ ਪਾਰਟੀ ਵੱਲੋਂ ਕਾਲੇ ਕੱਪੜੇ ਪਹਿਣ ਕੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿਸ ਤੋਂ ਬਾਅਦ ਸ਼ਾਹ ਦਾ ਇਹ ਬਿਆਨ ਸਾਹਮਣੇ ਆਇਆ ਹੈ।ਅਮਿਤ ਸ਼ਾਹ ਨੇ ਕਿਹਾ ਕਿ ਉਸ ਸਮੇਂ ਬਿਨਾਂ ਸਬੂਤਾਂ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ। ਜਿਹੜਾ ਕੇਸ ਅਦਾਲਤ *ਚ ਜਾ ਕੇ ਖਾਰਜ ਹੋਇਆ।
“ਸਿਆਸੀ ਬਦਲਾਖੋਰੀ ਦਾ ਮੈਨੂੰ ਬਣਾਇਆ ਗਿਆ ਨਿਸ਼ਾਨਾ, ਜਾਣ ਬੁੱਝ ਕੇ ਫਸਾਇਆ ਗਿਆ ਦੰਗਿਆਂ ਦੇ ਕੇਸ ਅੰਦਰ”

Leave a Comment
Leave a Comment