ਚੰਡੀਗੜ੍ਹ: ਅੰ. ਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਪੰਜਾਬ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਯੂਨਿਟ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਪਲਪ੍ਰੀਤ ਸਿੰਘ ਨੂੰ ਅੰਮ੍ਰਿਤਸਰ ਦੇ ਕੱਥੂਨੰਗਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀਿ ਜਾਣਕਾਰੀ ਆਈ.ਜੀ. ਸੁਖਚੈਨ ਸਿੰਘ ਗਿੱਲ ਨੇ ਪ੍ਰੈੱਸ ਵਾਰਤਾ ਦੌਰਾਨ ਦਿੱਤੀ।
ਆਈਜੀਪੀ ਸੁਖਚੈਨ ਗਿੱਲ, ਜਿਹਨਾਂ ਨਾਲ ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਵੀ ਮੌਜੂਦ ਸਨ, ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀਆਂ ਹਦਾਇਤਾਂ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਪ੍ਰਭਾਵਸ਼ਾਲੀ ਕਦਮ ਚੁੱਕਦਿਆਂ ਅੰਮ੍ਰਿਤਪਾਲ ਸਿੰਘ ਦੇ ਮੁੱਖ ਸਾਥੀ ਪਪਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਪਪਲਪ੍ਰੀਤ ਸਿੰਘ ਪੰਜਾਬ ਪੁਲੀਸ ਨੂੰ ਛੇ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਸਮੂਹ ਪੰਜਾਬੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਬਰਕਰਾਰ ਰੱਖਣ ਅਤੇ ਝੂਠੀਆਂ ਖ਼ਬਰਾਂ ਤੇ ਅਫਵਾਹਾਂ ‘ਤੇ ਕੋਈ ਧਿਆਨ ਨਾ ਦੇਣ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਅਤੇ ਸਥਿਰ ਹੈ।
[LIVE] IGP Headquarters Sukhchain Singh Gill addressing a Press Conference
https://t.co/UNqDGmHgIJ
— Government of Punjab (@PunjabGovtIndia) April 10, 2023
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.