ਸ਼ਿਮਲਾ: ਨਗਰ ਨਿਗਮ ਸ਼ਿਮਲਾ ਚੋਣਾਂ ਲਈ ਕਾਂਗਰਸ ਨੇ ਦੇਰ ਰਾਤ ਆਪਣੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਤੀਜੀ ਸੂਚੀ ਵਿੱਚ 10 ਉਮੀਦਵਾਰਾਂ ਦੇ ਨਾਮ ਸ਼ਾਮਲ ਹਨ। ਕੁੱਲ 34 ਵਾਰਡਾਂ ‘ਚੋਂ ਹੁਣ ਤੱਕ 26 ਵਾਰਡਾਂ ਦੇ ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਜਾ ਚੁੱਕਿਆ ਹੈ। ਬਾਕੀ ਅੱਠ ਵਾਰਡਾਂ ਦੇ ਉਮੀਦਵਾਰ ਹਾਲੇ ਸੂਚੀ ਦੀ ਉਡੀਕ ਕਰ ਰਹੇ ਹਨ। ਕਾਂਗਰਸ ਨੇ ਆਪਣੀ ਪਹਿਲੀ ਸੂਚੀ ਵਿੱਚ 7 ਉਮੀਦਵਾਰਾਂ, ਦੂਜੀ ਸੂਚੀ ਵਿੱਚ 9 ਅਤੇ ਹੁਣ ਤੀਜੀ ਸੂਚੀ ਵਿੱਚ 10 ਉਮੀਦਵਾਰਾਂ ਦਾ ਐਲਾਨ ਕੀਤਾ ਹੈ।
ਸ਼ਿਮਲਾ ਨਗਰ ਨਿਗਮ ਚੋਣਾਂ 2 ਮਈ ਨੂੰ ਹੋਣਗੀਆਂ। ਚੋਣਾਂ ਦੇ ਨਤੀਜੇ 4 ਮਈ ਨੂੰ ਆਉਣੇ ਹਨ। ਨੋਟੀਫਿਕੇਸ਼ਨ ਅਨੁਸਾਰ ਉਮੀਦਵਾਰਾਂ ਦੀ ਨਾਮਜ਼ਦਗੀ 13 ਅਪ੍ਰੈਲ, 17 ਅਪ੍ਰੈਲ ਅਤੇ 18 ਅਪ੍ਰੈਲ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ ਲਈ 19 ਅਪ੍ਰੈਲ ਦੀ ਤਰੀਕ ਰੱਖੀ ਗਈ ਹੈ। ਨੋਟੀਫਿਕੇਸ਼ਨ ਅਨੁਸਾਰ 21 ਅਪ੍ਰੈਲ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। 13 ਅਪ੍ਰੈਲ ਨੂੰ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਦਾਖ਼ਲ ਨਹੀਂ ਕੀਤੀ। ਕਾਂਗਰਸ, ਭਾਜਪਾ, ਆਮ ਆਦਮੀ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ ਅਤੇ ਆਜ਼ਾਦ ਉਮੀਦਵਾਰ 17 ਅਪ੍ਰੈਲ ਅਤੇ 18 ਅਪ੍ਰੈਲ ਨੂੰ ਨਾਮਜ਼ਦਗੀਆਂ ਦਾਖਲ ਕਰਨਗੇ।
Himachal Congress Third List for MC Shimla Elections @SukhuSukhvinder @CMOFFICEHP @INCHimachal #shimla #HimachalPradesh pic.twitter.com/a6DKJz1xEK
— Ankush Dobhal🇮🇳 (@DobhalAnkush) April 16, 2023
21 ਅਪ੍ਰੈਲ ਨੂੰ ਨਾਮਜ਼ਦਗੀਆਂ ਵਾਪਸ ਲੈਣ ਤੋਂ ਬਾਅਦ ਚੋਣ ਮੈਦਾਨ ‘ਚ ਰਹਿ ਗਏ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ। ਨਗਰ ਨਿਗਮ ਸ਼ਿਮਲਾ ਚੋਣਾਂ ਲਈ ਵੋਟਿੰਗ 2 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ, ਨਤੀਜੇ 4 ਮਈ ਨੂੰ ਆਉਣਗੇ। ਇਹ ਨਤੀਜੇ ਸ਼ਿਮਲਾ ਨਗਰ ਨਿਗਮ ਦੇ ਹੈੱਡਕੁਆਰਟਰ ‘ਚ ਐਲਾਨੇ ਜਾਣਗੇ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.