ਅੰਮ੍ਰਿਤਸਰ : ਸਿੱਖ ਧਰਮ ਵਿੱਚ ਕੀਰਤਨ ਦੀ ਬਹੁਤ ਮਹਾਨਤਾ ਹੈ। ਕਲਯੁਗ ਅੰਦਰ ਕੀਰਤਨ ਨੂੰ ਪ੍ਰਧਾਨ ਮੰਨਿਆ ਗਿਆ ਹੈ। ਸ੍ਰੀ ਹਰਿਮੰਦਰ ਸਾਹਿਬ {ਸ੍ਰੀ ਅੰਮ੍ਰਿਤਸਰ ਸਾਹਿਬ } ਕੀਰਤਨ ਦਾ ਪ੍ਰਵਾਹ ਚੱਲਦਾ ਹੀ ਰਹਿੰਦਾ ਹੈ। ਜਿਸ ਆਨੰਦ ਹਰ ਕੋਈ ਮਾਣਦਾ ਹੈ।
ਦੱਸ ਦਈਏ ਕਿ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਕ੍ਰਿਸ਼ਨ ਸਿੰਘ ਜੋ ਕਿ ਲੰਮੇ ਸਮੇਂ ਤੋਂ ਗੁਰਦਿਆਂ ਦੀ ਬਿਮਾਰੀ ਨਾਲ ਲੜ ਰਹੇ ਸਨ। ਅੱਜ ਭਾਈ ਹਰਕ੍ਰਿਸ਼ਨ ਸਿੰਘ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ। ਭਾਈ ਸਾਹਿਬ ਨੇ 43 ਸਾਲ ਦੀ ਉਮਰ ਵਿਚ ਲਏ ਆਖ਼ਰੀ ਸਾਹ। ਭਾਈ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਦਰ ਗੁਰਬਾਣੀ ਦਾ ਰਸ ਭਿੰਨਾਂ ਕੀਰਤਨ ਕਰਦੇ ਸਨ।
ਭਾਈ ਹਰਕ੍ਰਿਸ਼ਨ ਸਿੰਘ ਦਾ ਕੀਰਤਨ ਸੁਣ ਕਿ ਸੰਗਤਾਂ ਦੇਸ਼ -ਵਿਦੇਸ਼ ਵਿੱਚ ਉਹਨਾਂ ਨੂੰ ਬੁਲਾ ਕਿ ਕੀਰਤਨ ਦਾ ਆਨੰਦ ਮਾਣਦੀਆਂ। ਭਾਈ ਸਾਹਿਬ ਦੀ ਮੌਤ ਕਾਰਨ ਸਿੱਖ ਸੰਗਤ ਵਿਚ ਸੋਗ ਦੀ ਲਹਿਰ ਪਸਰ ਗਈ ਹੈ।
ਭਾਈ ਹਰਕ੍ਰਿਸ਼ਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਸ਼੍ਰੋਮਣੀ ਰਾਗੀ ਸਭਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਸਿੰਘਾਂ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ , ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਰਿਵਾਰ ਨਾਲ ਦੁਖ ਦਾ ਪ੍ਰਗਟਾਵਾ ਕਰਦਿਆਂ ਗੁਰੂ ਚਰਨਾਂ ਵਿਚ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਗੁਰੂ ਦਾ ਭਾਣਾ ਮੰਨਣ ਲਈ ਕਿਹਾ।
ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਕ੍ਰਿਸ਼ਨ ਸਿੰਘ ਨੇ ਫਾਨੀ ਦੁਨੀਆਂ ਨੂੰ ਕਿਹਾ ਅਲਵਿਦਾ

Leave a Comment
Leave a Comment