ਰੂਪਨਗਰ: ਰੂਪਨਗਰ ਦੀ ਪੁਲਿਸ ਟੀਮ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੰਜਾਬ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਮੈਂਬਰ ਨੂੰ ਕਾਬੂ ਕੀਤਾ ਹੈ। ਰੋਪੜ ਪੁਲਿਸ ਨੇ ਦੋ ਬਦਮਾਸ਼ਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 6 ਪਿਸਟਲ ਤੇ 25 ਕਾਰਤੂਸ ਬਰਾਮਦ ਕੀਤੇ ਹਨ। ਦੋਵੇਂ ਮੁਲਜ਼ਮਾਂ ਦੀ ਪਛਾਣ ਹੁਸ਼ਿਆਰਪੁਰ ਅਤੇ ਰੋਪੜ ਦੇ ਰਹਿਣ ਵਾਲੇ ਨੌਜਵਾਨਾਂ ਵਜੋਂ ਹੋਈ ਹੈ। SSP ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ।
ਅੱਜ ਵਿਵੇਕਸ਼ੀਲ ਸੋਨੀ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਰੂਪਨਗਰ ਵਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ CM ਮਾਨ ਵੱਲੋਂ ਗੈਰ ਸਮਾਜੀ ਅਨਸਰਾਂ ਖਿਲਾਫ ਛੇੜੀ ਗਈ ਮੁਹਿੰਮ ਤਹਿਤ ਮਨਵਿੰਦਰ ਬੀਰ ਸਿੰਘ, ਪੀ.ਪੀ.ਐਸ, ਕਪਤਾਨ ਪੁਲਿਸ (ਡਿਟੈਕਟਿਵ) ਅਤੇ ਸ੍ਰੀ ਤਲਵਿੰਦਰ ਸਿੰਘ ਗਿੱਲ, ਪੀ.ਪੀ.ਐਸ, ਉਪ ਕਪਤਾਨ ਪੁਲਿਸ (ਡਿਟੈਕਟਿਵ) ਰੂਪਨਗਰ ਦੀ ਅਗਵਾਈ ਹੇਠ ਇੰਚਾਰਜ ਸੀ.ਆਈ.ਏ ਰੂਪਨਗਰ ਦੀ ਟੀਮ ਨੂੰ ਉਸ ਸਮੇਂ ਬਹੁਤ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਜਦੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਅਤਿ ਨਜਦੀਕੀ ਸਾਥੀ ਗੈਂਗਸਟਰ ਸੰਦੀਪ ਕੁਮਾਰ ਰਵੀ ਬਲਾਚੌਰੀਆ ਅਤੇ ਇਸੇ ਗੈਂਗ ਦੇ ਹੀ ਇੱਕ ਹੋਰ ਗੁਰਗੇ ਨੂੰ ਗ੍ਰਿਫਤਾਰ ਕਰਕੇ ਇਹਨਾ ਪਾਸੋਂ 06 ਮਾਰੂ ਹਥਿਆਰ ਪਿਸਟਲ .32 ਬੋਰ ਸਮੇਤ 25 ਰੌਂਦ ਜ਼ਿੰਦਾ ਬਰਾਮਦ ਕੀਤੇ ਗਏ ਹਨ।SSP ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ।
CIA team of @RupnagarPolice has arrested 2 members of Gangster Jaggu Bhagwanpuria Gang and recovered 6 pistols & 25 live cartridges.
Strict action is being taken against all persons involved in the network of illegal weapons.#ActionAgainstCrime pic.twitter.com/1e74te8Lnh
— Punjab Police India (@PunjabPoliceInd) April 22, 2023
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.