ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਜਲੀ ਦੇਣ ਅੱਜ ਚੰਡੀਗੜ੍ਹ ਪਹੁੰਚ ਸਕਦੇ ਹਨ। ਰਿਪੋਰਟਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਦੁਪਹਿਰ 12 ਵਜੇ ਇੱਥੇ ਪਹੁੰਚ ਸਕਦੇ ਹਨ। ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਚੰਡੀਗੜ੍ਹ ਸੈਕਟਰ-28 ਵਿਖੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਫੋਰਟਿਸ ਹਸਪਤਾਲ ਤੋਂ ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਲਿਜਾਇਆ ਗਿਆ, ਜਿੱਥੇ ਸਿਆਸਤਦਾਨ ਸਣੇ ਹੋਰ ਲੋਕ ਬਾਦਲ ਸਾਹਿਬ ਦੇ ਅੰਤਿਮ ਦਰਸ਼ਨ ਕਰ ਰਹੇ ਹਨ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਵੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ ਸੀ। ਉਨ੍ਹਾਂ ਨੇ ਟਵੀਟ ਕਰ ਲਿਖਿਆ ਕਿ,’ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਜੀ ਦੇ ਦਿਹਾਂਤ ‘ਤੇ ਬਹੁਤ ਦੁੱਖ ਹੋਇਆ। ਉਹ ਭਾਰਤੀ ਰਾਜਨੀਤੀ ਦੀ ਇੱਕ ਵਿਸ਼ਾਲ ਸ਼ਖਸੀਅਤ, ਅਤੇ ਇੱਕ ਕਮਾਲ ਦੇ ਰਾਜਨੇਤਾ ਸਨ ਜਿਨ੍ਹਾਂ ਨੇ ਸਾਡੇ ਦੇਸ਼ ਲਈ ਬਹੁਤ ਯੋਗਦਾਨ ਪਾਇਆ। ਉਨ੍ਹਾਂ ਨੇ ਪੰਜਾਬ ਦੀ ਤਰੱਕੀ ਲਈ ਅਣਥੱਕ ਮਿਹਨਤ ਕੀਤੀ ਅਤੇ ਨਾਜ਼ੁਕ ਸਮਿਆਂ ਵਿੱਚ ਰਾਜ ਦੀ ਅਗਵਾਈ ਕੀਤੀ ‘
ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਜੀ ਦੇ ਦਿਹਾਂਤ ‘ਤੇ ਬਹੁਤ ਦੁੱਖ ਹੋਇਆ। ਉਹ ਭਾਰਤੀ ਰਾਜਨੀਤੀ ਦੀ ਇੱਕ ਵਿਸ਼ਾਲ ਸ਼ਖਸੀਅਤ, ਅਤੇ ਇੱਕ ਕਮਾਲ ਦੇ ਰਾਜਨੇਤਾ ਸਨ ਜਿਨ੍ਹਾਂ ਨੇ ਸਾਡੇ ਦੇਸ਼ ਲਈ ਬਹੁਤ ਯੋਗਦਾਨ ਪਾਇਆ। ਉਨ੍ਹਾਂ ਨੇ ਪੰਜਾਬ ਦੀ ਤਰੱਕੀ ਲਈ ਅਣਥੱਕ ਮਿਹਨਤ ਕੀਤੀ ਅਤੇ ਨਾਜ਼ੁਕ ਸਮਿਆਂ ਵਿੱਚ ਰਾਜ ਦੀ ਅਗਵਾਈ ਕੀਤੀ। pic.twitter.com/JuIyf0IBeT
— Narendra Modi (@narendramodi) April 25, 2023
ਇੱਕ ਹੋਰ ਟਵੀਟ ‘ਚ ਉਨ੍ਹਾਂ ਲਿਖਿਆ, ‘ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਮੇਰੇ ਲਈ ਨਿੱਜੀ ਘਾਟਾ ਹੈ। ਮੈਂ ਕਈ ਦਹਾਕਿਆਂ ਤੋਂ ਉਨ੍ਹਾਂ ਨਾਲ ਨੇੜਿਓਂ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਤੋਂ ਬਹੁਤ ਕੁਝ ਸਿੱਖਿਆ ਹੈ। ਮੈਨੂੰ ਸਾਡੀਆਂ ਕਈ ਵਾਰਤਾਲਾਪ ਯਾਦ ਹਨ, ਜਿਨ੍ਹਾਂ ਵਿੱਚ ਉਨ੍ਹਾਂ ਦੀ ਸਿਆਣਪ ਹਮੇਸ਼ਾ ਸਾਫ਼ ਨਜ਼ਰ ਆਉਂਦੀ ਸੀ। ਉਨ੍ਹਾਂ ਦੇ ਪਰਿਵਾਰ ਅਤੇ ਅਣਗਿਣਤ ਪ੍ਰਸ਼ੰਸਕਾਂ ਨਾਲ ਹਮਦਰਦੀ।’
ਮੈਨੂੰ ਸਾਡੀਆਂ ਕਈ ਵਾਰਤਾਲਾਪ ਯਾਦ ਹਨ, ਜਿਨ੍ਹਾਂ ਵਿੱਚ ਉਨ੍ਹਾਂ ਦੀ ਸਿਆਣਪ ਹਮੇਸ਼ਾ ਸਾਫ਼ ਨਜ਼ਰ ਆਉਂਦੀ ਸੀ। ਉਨ੍ਹਾਂ ਦੇ ਪਰਿਵਾਰ ਅਤੇ ਅਣਗਿਣਤ ਪ੍ਰਸ਼ੰਸਕਾਂ ਨਾਲ ਹਮਦਰਦੀ। pic.twitter.com/VqqXboIBjS
— Narendra Modi (@narendramodi) April 25, 2023
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.