ਗੁਰਦਾਸਪੁਰ : ਨੌਜਵਾਨ ਦੀ ਕੁੱਟ-ਕੁੱਟ ਕੇ ਹੱਤਿਆ ਕਰਨ ਦੇ ਮਾਮਲੇ ਵਿੱਚ ਗੁਰਦਾਸਪੁਰ ਦੇ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਪਿਤਾ ਗੁਰਮੀਤ ਸਿੰਘ ਪਾਹੜਾ ਪੁੱਤਰ ਕਰਤਾਰ ਸਿੰਘ ਪਾਹੜਾ ‘ਤੇ IPC ਦੀ 302 ਧਾਰਾ ਦੇ ਤਹਿਤ ਕਤਲ ਕੇਸ ਦਰਜ ਕੀਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਮਾਂ ਨੇ ਵਿਧਾਇਕ ਦੇ ਪਿਤਾ ‘ਤੇ ਮੁਲਜ਼ਮਾਂ ਨੂੰ ਉਕਸਾਉਣ ਅਤੇ ਸ਼ਹਿ ਦੇਣ ਦਾ ਦੋਸ਼ ਲਗਾਇਆ ਹੈ। ਦਰਅਸਲ ਬੀਤੇ ਕੱਲ੍ਹ ਪਿੰਡ ਪਾਹੜਾ ਵਿਚ ਇਕ 25 ਸਾਲਾਂ ਨੌਜਵਾਨ ਦਾ ਪ੍ਰੇਮ ਸਬੰਧਾਂ ਦੇ ਚੱਲਦਿਆਂ ਕਤਲ ਹੋਇਆ ਸੀ। ਜਿਸ ਦੀ ਲਾਸ਼ ਖੇਤਾਂ ਵਿਚੋਂ ਮਿਲੀ ਸੀ।
ਮਾਮਲੇ ਦੀ ਜਾਂਚ ਕਰ ਰਹੀ ਐਸਐਚਓ ਅਮਨਦੀਪ ਕੌਰ ਨੇ ਦੱਸਿਆ ਕਿ ਮ੍ਰਿਤਕ ਦੀ ਮਾਤਾ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਰਾਜੂ, ਲਵਾ, ਕੁਲਵਿੰਦਰ, ਛਿੰਦਾ ਅਤੇ ਗੁਰਮੀਤ ਸਿੰਘ ਪਾਹੜਾ ਵਾਸੀ ਪਾਹੜਾ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਮੁਲਜ਼ਮ ਦੀ ਭਾਲ ਕਰ ਰਹੀ ਹੈ। ਹਾਲਾਂਕਿ ਵਿਧਾਇਕ ਅਤੇ ਉਨ੍ਹਾਂ ਦੇ ਪਰਿਵਾਰ ਦੀ ਮਾਮਲੇ ਵਿਚ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.