ਦਿਸਪੁਰ: ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਸੂਬੇ ਵਿੱਚ ਇੱਕ ਤੋਂ ਵੱਧ ਵਿਆਹ ‘ਤੇ ਪਾਬੰਦੀ ਲਗਾਉਣ ਦੀ ਤਿਆਰੀ ਕਰ ਰਹੇ ਹਨ। ਇਸ ਸਬੰਧੀ ਉਨ੍ਹਾਂ ਨੇ ਇਕ ਟਵੀਟ ‘ਚ ਕਿਹਾ ਕਿ ਅਸਾਮ ‘ਚ ਇਕ ਤੋਂ ਵੱਧ ਵਿਆਹਾਂ ‘ਤੇ ਪਾਬੰਦੀ ਲਗਾਉਣ ਲਈ ਮਾਹਰਾਂ ਦੀ ਕਮੇਟੀ ਬਣਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਕਮੇਟੀ ਦਾ ਕੰਮ ਇਹ ਪਤਾ ਲਗਾਉਣਾ ਹੋਵੇਗਾ ਕਿ ਕੀ ਵਿਧਾਨ ਸਭਾ ਨੂੰ ਸੂਬੇ ਵਿਚ ਬਹੁ-ਵਿਆਹ ਕਾਨੂੰਨ ‘ਤੇ ਪਾਬੰਦੀ ਲਗਾਉਣ ਦਾ ਅਧਿਕਾਰ ਹੈ ਜਾਂ ਨਹੀਂ।
ਕਮੇਟੀ ਦੇ ਸਾਰੇ ਮੈਂਬਰ ਇਸ ਸਬੰਧੀ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਹੀ ਆਪਣੀ ਰਿਪੋਰਟ ਤਲਬ ਕਰਨਗੇ ਤਾਂ ਜੋ ਸਹੀ ਫੈਸਲਾ ਲਿਆ ਜਾ ਸਕੇ। ਦੱਸ ਦਈਏ ਕਿ ਹਿਮੰਤ ਬਿਸਵਾ ਸਰਮਾ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਚਾਰ ਲਈ 6 ਮਈ ਨੂੰ ਕੋਡਾਗੂ ਜ਼ਿਲ੍ਹੇ ‘ਚ ਪਹੁੰਚੇ ਸਨ। ਇੱਥੇ ਰੋਡ ਸ਼ੋਅ ਦੌਰਾਨ ਜਨਤਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਸਾਮ ਵਿੱਚ ਯੂਨੀਫਾਰਮ ਸਿਵਲ ਕੋਡ ਲਾਗੂ ਕਰਨਾ ਬਹੁਤ ਜ਼ਰੂਰੀ ਹੈ। ਤਾਂ ਜੋ ਮਰਦਾਂ ਨੂੰ ਚਾਰ ਵਿਆਹ ਕਰਨ ਅਤੇ ਔਰਤਾਂ ਨੂੰ ‘ਬੱਚਾ ਪੈਦਾ ਕਰਨ ਵਾਲੀਆਂ ਮਸ਼ੀਨਾਂ’ ਸਮਝਣਾ ਖਤਮ ਕੀਤਾ ਜਾ ਸਕੇ।
The Assam Government has decided to form an expert committee to examine whether the state Legislature is empowered to prohibit polygamy in the state. The committee will examine the provisions of The Muslim Personal Law (Shariat) Act, 1937 read with Article 25 of the Constitution…
— Himanta Biswa Sarma (@himantabiswa) May 9, 2023
ਮੁੱਖ ਮੰਤਰੀ ਨੇ ਕਿਹਾ ਕਿ ਮੁਸਲਿਮ ਧੀਆਂ ਨੂੰ ਡਾਕਟਰ ਅਤੇ ਇੰਜੀਨੀਅਰ ਬਣਾਉਣਾ ਚਾਹੀਦਾ ਹੈ ਨਾਂ ਕਿ ਬੱਚੇ ਪੈਦਾ ਕਰਨ ਵਾਲੀਆਂ ਮਸ਼ੀਨਾਂ। ਸੂਬੇ ਵਿੱਚ ਭਾਜਪਾ ਦੇ ਮੁੜ ਸੱਤਾ ਵਿੱਚ ਆਉਣ ਬਾਰੇ ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਕਰਨਾਟਕ ਵਿੱਚ ਮੁੜ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਯੂਨੀਫਾਰਮ ਸਿਵਲ ਕੋਡ ’ਤੇ ਕੰਮ ਕਰੇਗੀ। ਹਾਲਾਂਕਿ ਸੀਐਮ ਹਿਮਾਂਤਾ ਦੇ ਇਸ ਬਿਆਨ ਦੀ ਕਾਫੀ ਆਲੋਚਨਾ ਵੀ ਹੋਈ ਹੈ। ਉਨ੍ਹਾਂ ਦੇ ਬਿਆਨ ਬਾਰੇ ਵਿਰੋਧੀ ਧਿਰ ਦੇ ਆਗੂਆਂ ਦਾ ਕਹਿਣਾ ਹੈ ਕਿ ਉਹ ਆਪਣੇ ਭਾਸ਼ਣ ਰਾਹੀਂ ਇਕ ਵਿਸ਼ੇਸ਼ ਧਰਮ ਨੂੰ ਨਿਸ਼ਾਨਾ ਬਣਾ ਰਹੇ ਹਨ। ਇਸ ਤੋਂ ਬਾਅਦ ਉਨ੍ਹਾਂ ਨੇ ਟਵੀਟ ਕਰਕੇ ਬਹੁ-ਵਿਆਹ ਨੂੰ ਬੈਨ ਕਰਨ ਦੀ ਗੱਲ ਕਹੀ ਸੀ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.