ਨਵੀਂ ਦਿੱਲੀ: ਦਿੱਲੀ ‘ਚ ਆਸਮਾਨ ਤੋਂ ਅੱਗ ਵਰ੍ਹਣੀ ਸ਼ੁਰੂ ਹੋ ਗਈ ਹੈ। ਲੋਕਾਂ ਨੂੰ ਅੱਤ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤਾਪਮਾਨ 44-45 ਡਿਗਰੀ ਦੇ ਆਸਪਾਸ ਬਣਿਆ ਹੋਇਆ ਹੈ। ਸ਼ੁੱਕਰਵਾਰ ਨੂੰ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦਿੱਲੀ ਵਿੱਚ ਅੱਜ ਵੀ ਕੁਝ ਅਜਿਹਾ ਹੀ ਮੌਸਮ ਰਹੇਗਾ। ਹਾਲਾਂਕਿ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਸ਼ਾਮ ਤੋਂ ਮੌਸਮ ‘ਚ ਬਦਲਾਅ ਦੇ ਸੰਕੇਤ ਮਿਲ ਰਹੇ ਹਨ।
ਦਿੱਲੀ NCR ਸਣੇ ਦੇਸ਼ ਦੇ ਕਈ ਸੂਬਿਆਂ ‘ਚ ਇਸ ਸਮੇਂ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ। ਕਈ ਥਾਵਾਂ ‘ਤੇ ਹੀਟਵੇਵ ਦੀ ਸਥਿਤੀ ਬਣੀ ਹੋਈ ਹੈ। ਪੰਜਾਬ, ਹਰਿਆਣਾ, ਮੱਧ ਪ੍ਰਦੇਸ਼ ਵਿੱਚ ਤਾਪਮਾਨ 43 ਤੋਂ ਉਪਰ ਦਰਜ ਕੀਤਾ ਗਿਆ। ਦੂਜੇ ਪਾਸੇ ਰਾਜਸਥਾਨ ਵਿੱਚ ਗਰਮੀ ਦਾ ਕਹਿਰ ਸ਼ੁਰੂ ਹੋ ਗਿਆ ਹੈ। ਇੱਥੇ ਵੱਧ ਤੋਂ ਵੱਧ ਤਾਪਮਾਨ 45 ਦਰਜ ਕੀਤਾ ਗਿਆ। ਆਈਐਮਡੀ ਦੇ ਅਨੁਮਾਨ ਮੁਤਾਬਕ ਐਤਵਾਰ ਤੋਂ ਤਾਪਮਾਨ ਵਿੱਚ ਕੁਝ ਗਿਰਾਵਟ ਆਉਣ ਦੀ ਸੰਭਾਵਨਾ ਹੈ। ਹਾਲਾਂਕਿ, ਇਸ ਨਾਲ ਬਹੁਤਾ ਫਰਕ ਨਹੀਂ ਪੈਣ ਵਾਲਾ ਹੈ।
ਇਨ੍ਹਾਂ ਸੂਬਿਆਂ ਵਿੱਚ ਮੀਂਹ ਪੈਣ ਦੇ ਆਸਾਰ
ਮੌਸਮ ਵਿਭਾਗ ਮੁਤਾਬਕ ਤ੍ਰਿਪੁਰਾ ਅਤੇ ਮਿਜ਼ੋਰਮ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 14 ਮਈ ਨੂੰ ਮਣੀਪੁਰ, ਨਾਗਾਲੈਂਡ, ਅਸਾਮ ਦੇ ਕਈ ਇਲਾਕਿਆਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅਰੁਣਾਚਲ ਪ੍ਰਦੇਸ਼ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਸੂਬਿਆਂ ਵਿੱਚ ਅਗਲੇ ਤਿੰਨ ਦਿਨਾਂ ਤੱਕ ਮੀਂਹ ਪੈ ਸਕਦਾ ਹੈ। ਦੂਜੇ ਪਾਸੇ ਬੰਗਾਲ ਦੀ ਖਾੜੀ ਵਿੱਚ ਮਛੇਰਿਆਂ ਨੂੰ 12 ਤੋਂ 14 ਮਈ ਵਿਚਾਲੇ ਸਮੁੰਦਰ ਵਿੱਚ ਨਾਂ ਜਾਣ ਦੀ ਚਿਤਾਵਨੀ ਦਿੱਤੀ ਗਈ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.