ਗੁਰਦੁਆਰਾ ਦੂਖ ਨਿਵਾਰਨ ਸਾਹਿਬ ‘ਚ ਸਰੋਵਰ ਨੇੜੇ ਸ਼ਰਾਬ ਪੀ ਰਹੀ ਇਕ ਔਰਤ ਦੀ ਗੋਲੀਆਂ ਮਾਰ ਕੇ ਹੱਤਿਆ

Rajneet Kaur
3 Min Read

 ਪਟਿਆਲਾ : ਬੀਤੀ ਰਾਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਅੰਦਰ ਸਰੋਵਰ ਕੋਲ ਸ਼ਰਾਬ ਪੀ ਰਹੀ ਇਕ ਔਰਤ ਦੀ ਇਕ ਵਿਅਕਤੀ ਵੱਲੋਂ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।  ਇਸ ਘਟਨਾ ’ਚ ਇਕ ਸੇਵਾਦਾਰ ਗੋਲ਼ੀ ਦੇ ਛਰੇ ਲੱਗਣ ਕਾਰਨ ਜ਼ਖ਼ਮੀ ਹੋ ਗਿਆ ਹੈ। ਐਤਵਾਰ ਰਾਤ ਕਰੀਬ 10 ਵਜੇ ਗੁਰਦੁਆਰਾ ਸਾਹਿਬ ‘ਚ ਇੱਕ ਔਰਤ ਗੁਰਦੁਆਰਾ ਸਾਹਿਬ ਦੇ ਅੰਦਰ ਸਰੋਵਰ ਦੇ ਕੰਢੇ ਸ਼ਰਾਬ ਪੀ ਰਹੀ ਸੀ। ਗੁਰਦੁਆਰੇ ਦੇ ਸੇਵਾਦਾਰ ਨੇ ਲੜਕੀ ਨੂੰ ਮਨ੍ਹਾ ਕੀਤਾ ਤਾਂ ਉਸ ਨੇ ਬੋਤਲ ਤੋੜ ਦਿੱਤੀ ਅਤੇ ਸੇਵਾਦਾਰ ‘ਤੇ ਵਾਰ ਕਰ ਦਿੱਤਾ।

ਇਸੇ ਦੌਰਾਨ ਕੋਲੋਂ ਲੰਘ ਰਹੇ ਇਕ ਵਿਅਕਤੀ ਨੇ ਆਪਣੀ ਪਿਸਟਲ ਕੱਢ ਕੇ ਗੋਲ਼ੀ ਚਲਾ ਦਿੱਤੀ। ਇਕ ਗੋਲ਼ੀ ਔਰਤ ਨੂੰ ਲੱਗੀ ਤੇ ਇਕ ਗੋਲ਼ੀ ਸੇਵਾਦਾਰ ਨੂੰ ਛੂੰਹਦੀ ਹੋਈ ਲੰਘ ਗਈ। ਦੋਵਾਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ।  ਜਿੱਥੇ ਔਰਤ ਨੂੰ ਮ੍ਰਿਤਕ ਐਲਾਨ ਦੇ ਦਿੱਤਾ ਗਿਆ ਜਦੋਂਕਿ ਸਾਗਰ ਇਲਾਜ ਅਧੀਨ ਹੈ। ਮ੍ਰਿਤਕ ਔਰਤ ਦੀ ਪਛਾਣ 33 ਸਾਲਾ ਪਰਮਿੰਦਰ ਕੌਰ ਵੱਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਿਸ ਵੱਲੋਂ ਹਸਪਤਾਲ ’ਚ ਦਾਖ਼ਲ ਸੇਵਾਦਾਰ ਦੇ ਬਿਆਨ ਦਰਜ ਕਰ ਲਏ ਗਏ ਹਨ।  ਮਿਲੀ ਜਾਣਕਾਰੀ ਅਨੁਸਾਰ ਗੋਲ਼ੀ ਚਲਾਉਣ ਵਾਲੇ  ਵਿਅਕਤੀ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਅਨੁਸਾਰ, ਐਤਵਾਰ ਰਾਤ ਕਰੀਬ  9:15 ਵਜੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਤੋਂ ਇੱਕ ਘਟਨਾ ਸਾਹਮਣੇ ਆਈ ਹੈ ਕਿ ਸੇਵਾਦਾਰਾਂ ਨੂੰ ਗੁਰਦੁਆਰੇ ਦੇ ਸਰੋਵਰ ਨੇੜੇ ਪਰਮਿੰਦਰ ਕੌਰ ਉਮਰ 33 ਸਾਲ ਵਾਸੀ ਅਰਬਨ ਅਸਟੇਟ ਫੇਜ਼ ਇਕ ਕੋਲ ਸ਼ਰਾਬ ਅਤੇ ਤੰਬਾਕੂ ਬਰਾਮਦ ਹੋਇਆ ਹੈ।

ਚਸ਼ਮਦੀਦਾਂ ਦੀ ਸ਼ਿਕਾਇਤ ’ਤੇ ਔਰਤ ਨੂੰ ਮੈਨੇਜਰ ਦੇ ਕਮਰੇ ਵਿੱਚ ਲਿਆਂਦਾ ਗਿਆ।ਇਸੇ ਦੌਰਾਨ ਥਾਣਾ ਅਨਾਜ ਮੰਡੀ ਤੋਂ ਡਿਊਟੀ ਅਫਸਰ ਅਤੇ ਪੀਸੀਆਰ ਵੀ ਪਹੁੰਚ ਗਏ। ਜਦੋਂ ਔਰਤ ਨੂੰ ਗੁਰਦੁਆਰਾ ਸਾਹਿਬ ਤੋਂ ਬਾਹਰ ਲਿਜਾਇਆ ਜਾ ਰਿਹਾ ਸੀ ਤਾਂ ਨਿਰਮਲਜੀਤ ਸਿੰਘ ਨਾਮ ਦੇ ਵਿਅਕਤੀ ਨੇ 32 ਬੋਰ ਦੇ ਲਾਇਸੈਂਸੀ ਰਿਵਾਲਵਰ ਨਾਲ ਉਸ ‘ਤੇ 5 ਰਾਉਂਡ ਫਾਇਰ ਕੀਤੇ। ਇਸ ਦੌਰਾਨ ਸੇਵਾਦਾਰ ਸਾਗਰ ਕੁਮਾਰ ਵਾਸੀ ਮਥੁਰਾ ਕਾਲੋਨੀ ਪਟਿਆਲਾ ਨੂੰ ਵੀ ਗੋਲ਼ੀ ਲੱਗੀ । ਮੁਲਜ਼ਮ ਪ੍ਰਾਪਰਟੀ ਡੀਲਰ ਹੈ ਅਤੇ ਰੋਜ਼ਾਨਾ ਗੁਰਦੁਆਰਾ ਸਾਹਿਬ ਆਉਂਦਾ ਸੀ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment