ਅਬੋਹਰ: ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਰਾਜਸਥਾਨ ਨੂੰ ਦਰਿਆਈ ਪਾਣੀ ਦੇਣ ਦਾ ਦੋਸ਼ ਲਾਉਂਦਿਆਂ ਪੰਜਾਬ ਸਰਕਾਰ ਖ਼ਿਲਾਫ ਮੋਰਚਾ ਖੋਲਿਆ। ਸ਼੍ਰੋਮਣੀ ਅਕਾਲੀ ਦਲ ਵੱਲੋਂ ਅਬੋਹਰ ਵਿੱਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ। ਭਾਰੀ ਗਿਣਤੀ ਵਿੱਚ ਲੋਕ ਇੱਥੇ ਇੱਕਠੇ ਹੋਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਲੀਡਰ ਵੀ ਸੁਖਬੀਰ ਬਾਦਲ ਨਾਲ ਇੱਥੇ ਮੌਜੂਦ ਹਨ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਵਿੱਚ ਆਪਣੀ ਪਾਰਟੀ ਨੂੰ ਖੜ੍ਹਾ ਕਰਨ ਲਈ ਪੰਜਾਬ ਦੇ ਲੋਕਾਂ ਦੀ ਵਰਤੋਂ ਕਰ ਰਹੀ। ਆਮ ਆਦਮੀ ਪਾਰਟੀ ਇਸ ਵਾਰ ਰਾਜਸਥਾਨ ਦੀਆਂ ਵੋਟਾਂ ਜਿੱਤਣ ਲਈ ਪੰਜਾਬ ਦੇ ਪਾਣੀਆਂ ਦਾ ਸਹਾਰਾ ਲੈ ਰਹੇ ਹਨ।
ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਾਨੂੰ ਭਾਵੇਂ ਜਾਨ ਦੇਣੀ ਪੈ ਜਾਵੇ ਅਸੀਂ ਪੰਜਾਬ ਦਾ ਪਾਣੀ ਬਾਹਰ ਨਹੀਂ ਜਾਣ ਦਿਆਂਗੇ। ਜੇ ਅਕਾਲੀ ਦਲ ਨਾਂ ਹੁੰਦਾ ਤਾਂ ਐਸਵਾਈਐਲ ਨਹਿਰ ਬਣ ਜਾਂਦੀ ਤੇ ਸਾਡਾ ਪਾਣੀ ਹਰਿਆਣੇ ਕੋਲ ਹੁੰਦਾ ਉਸ ਸਮੇਂ ਕਾਂਗਰਸ ਨੇ ਨਹਿਰ ਲਈ ਫੌਜ ਲਾ ਦਿੱਤੀ ਸੀ ਤੇ ਉਹ ਕੰਮ ਰੋਕਿਆ ਸਿਰਫ ਤੇ ਸਿਰਫ ਅਕਾਲੀ ਦਲ ਨੇ ਸੀ ਤੇ ਅੱਜ ਤੱਕ ਨਹਿਰ ਦਾ ਕੰਮ ਰੁਕਿਆ ਹੋਇਆ ਹੈ।
Forget 1250 cusecs, not a single drop of water will be allowed to be surrendered to Rajasthan or Haryana. We, the Akalis, would rather shed our blood than allow Punjab’s lifeline to be compromised. @BhagwantMann must stop appeasing Kejriwal at the expense of Pb’s vital interests. pic.twitter.com/ioBCQRRwpl
— Sukhbir Singh Badal (@officeofssbadal) May 24, 2023
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.